Saturday, September 21, 2024

ਬੁੱਧਵਾਰ ਨੂੰ ਜਿਲ੍ਹਾ ਪਠਾਨਕੋਟ ‘ਚ 3 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹੇ ‘ਚ ਕੁੱਲ 219 ਕਰੋਨਾ ਪਾਜ਼ਟਿਵ, 178 ਲੋਕਾਂ ਕੀਤਾ ਰਿਕਵਰ, ਐਕਟਿਵ ਕੇਸ 37

ਪਠਾਨਕੋਟ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਅਤੇ 6 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ‘ਤੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਇਹ ਪ੍ਰਗਟਾਵਾ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।ਉਨ੍ਹਾਂ ਕਿਹਾ ਕਿ ਕਰੋਨਾ ਵਾਈਰਸ ਤੋਂ ਬਚਣ ਲਈ ਜਿਲ੍ਹਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਗਰੁਕ ਹੋਣ ਨਾਲ ਹੀ ਕਰੋਨਾ ਵਾਈਰਸ ਤੋਂ ਬਚਾਅ ਕੀਤਾ ਜਾ ਸਕਦਾ ਹੈ।
                  ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂਲ 219 ਕੇਸ ਕਰੋਨਾ ਪਾਜ਼ਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 178 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 37 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 6 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ 3 ਲੋਕਾਂ ਦੀ ਕਰੋਨਾ ਪਾਜ਼ਟਿਵ ਰਿਪੋਰਟ ਆਈ ਹੈ ਉਨ੍ਹਾਂ ਵਿੱਚੋਂ ਇੱਕ ਬਮਿਆਲ ਅਤੇ ਇੱਕ ਭੜੋਲੀ ਪਿੰਡ ਤੋਂ ਹੈ ਅਤੇ ਇੱਕ ਪਠਾਨਕੋਟ ਨਾਲ ਸਬੰਧਤ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਬੁੱਧਵਾਰ ਨੂੰ 6 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …