Saturday, March 7, 2026

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੀਰੀ-ਪੀਰੀ ਦਿਵਸ ਮਨਾਏ ਜਾਣ ਦੀਆਂ ਦਿੱਤੀਆਂ ਵਧਾਈਆਂ

ਜਦੋਂ ਤੀਕ ਚੀਫ਼ ਖਾਲਸਾ ਦੀਵਾਨ ਦੇ ਨਵੇਂ ਮੈਂਬਰਾਂ ਦੇ ੳ-ਫਾਰਮ ਨਹੀਂ ਪੁੱਜਦੇ ਉਦੋਂ ਤੀਕ ਕਿਸੇ ਵੀ ਮੈਂਬਰ ਦੀ ਚੋਣ ਨਾ ਕੀਤੀ ਜਾਵੇ – ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ

File Photo

ਅਕਾਲ ਤਖ਼ਤ ਸਾਹਿਬ ਜੀ ਵੱਲੋਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਨੂੰ ਮੀਰੀ-ਪੀਰੀ ਦਿਵਸ ਮਨਾਏ ਜਾਣ ਦੀਆਂ ਵਧਾਈਆਂ ਦਿੱਤੀਆਂ ਅਤੇ ਹਾਜਰੀ ਭਰ ਰਹੀਆਂ ਮਾਨਯੋਗ ਸ਼ਖਸ਼ੀਅਤਾਂ ਗਿਆਨੀ ਜਗਤਾਰ ਸਿੰਘ ਹੈਡ ਗ੍ਰ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਮੌਜੂਦਾ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
             ਕਾਰਜਕਾਰੀ ਜਥੇਦਾਰ ਨੇ ਪਿਛਲੇ ਦਿਨੀਂ ਅਖਬਾਰਾਂ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਕਰੀਬਨ 265 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਹਦਾਇਤ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਇਸ ਮਸਲੇ ਦੀ ਨਿਰਪੱਖਤਾ ਨਾਲ ਜਾਂਚ ਪੜਤਾਲ ਕਰਵਾ ਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ।ਇਸ ਘਟਨਾ ਦੇ ਜਿਹੜੇ ਵੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
                   ਚੀਫ਼ ਖਾਲਸਾ ਦੀਵਾਨ ਦੇ ਮੈਂਬਰਾਂ ਬਾਰੇ ਪੁੱਜੀਆਂ ਸ਼ਿਕਾਇਤਾਂ ਸਬੰਧੀ ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਪਾਸੋਂ ਲਿਖਤੀ ਰੂਪ ਵਿਚ ਮੈਂਬਰਾਂ ਦੇ ਨਿਯਮ ਪੂਰੇ ਕਰਵਾਉਣ ਹਿੱਤ ੳ-ਫਾਰਮ ਸਬੰਧੀ ਜਾਣਕਾਰੀ ਮੰਗੀ ਸੀ, ਕਿਉਂਕਿ ਦੀਵਾਨ ਵਿੱਚ ਕੁੱਝ ਮੈਂਬਰ ਪਤਿਤ ਸ਼ਾਮਲ ਸਨ।ਇਸ ਦੇ ਇਵਜ਼ ‘ਚ ਪ੍ਰਧਾਨ ਚੀਫ ਖਾਲਸਾ ਦਿਵਾਨ ਨੇ 15 ਦਿਨ ਦਾ ਸਮਾਂ ਮੰਗਿਆ ਸੀ, ਜਿਸ ਦਾ ਜਵਾਬ ਅੱਜੇ ਤੀਕ ਨਹੀਂ ਪੁੱਜਾ।ਉਨਾਂ ਨੇ ਸੰਗਤਾਂ ਦੀਆਂ ਭਾਵਨਾਵਾਂ ਦੇ ਮੱਦੇਨਜਰ ਚੀਫ਼ ਖਾਲਸਾ ਦੀਵਾਨ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜਦੋਂ ਤੀਕ ਪਿਛਲੇ ਅਤੇ ਨਵੇਂ ਮੈਂਬਰਾਂ ਦੇ ੳ-ਫਾਰਮ ਨਹੀਂ ਪੁੱਜਦੇ ਉਦੋਂ ਤੀਕ ਕਿਸੇ ਵੀ ਮੈਂਬਰ ਦੀ ਚੋਣ ਨਾ ਕੀਤੀ ਜਾਵੇ।ਜੇਕਰ ਅਜਿਹਾ ਕੀਤਾ ਤਾਂ ਪੰਥਕ ਮਰਯਾਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …