Sunday, December 22, 2024

‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਖਬੀਰ ਸਿੰਘ ਬਾਦਲ ਦੇ ਪੂਤਲੇ ਫੂਕੇ

ਧੂਰੀ, 1 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਜਿਣਸ ਨੂੰ ਖੁੱਲ੍ਹੀਆਂ ਮੰਡੀਆਂ ਵਿੱਚ ਵੇਚਣ ਸਬੰਧੀ ਬਣਾਏ ਕਾਨੂੰਨ ਅਤੇ ਆਏ ਦਿਨ ਡੀਜ਼ਲ-ਪੈਟਰੋਲ ਦੀਆਂ ਬੇ-ਲੋੜਾ ਕੀਮਤਾਂ ਵਧਾਉਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਲੜੀ ਵਿੱਚ ਅੱਜ ਧੂਰੀ ਦੇ ਕੱਕੜਵਾਲ ਚੌਕ ਵਿਖੇ ਆਪ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਨਰਿੰਦਰ ਮੋਦੀ ਅਤੇ ਸੁਖਬੀਰ ਸਿੰਘ ਬਾਦਲ ਦੇ ਪੂਤਲੇ ਫੂਕੇ ਗਏ। ਇਸ ਰੋਸ ਪ੍ਰਦਰਸ਼ਨ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਬੋਲਦਿਆਂ ਆਪ ਆਗੂ ਸੰਦੀਪ ਸਿੰਗਲਾ, ਰਾਜਵੰਤ ਸਿੰਘ ਘੁੱਲੀ, ਪਰਮਿੰਦਰ ਸਿੰਘ ਪੰਨੂ ਕਾਤਰੋਂ, ਡਾ. ਅਨਵਰ ਭਸੌੜ ਅਤੇ ਰਮੇਸ਼ ਸ਼ਰਮਾ ਆਦਿ ਨੇ ਕਿਹਾ ਕਿ ਕਿਸਾਨਾਂ ਦੀਆਂ ਜਿਣਸਾਂ ਨੂੰ ਖੁੱਲ੍ਹੀਆਂ ਮੰਡੀਆਂ ਵਿਚ ਵੇਚਣ ਦਾ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਜਿਣਸ ਖਰੀਦਣ ਸਬੰਧੀ ਆਪਣੀਆਂ ਜਿੰਮੇਵਾਰੀਆਂ ਤੋਂ ਭੱਜ ਰਹੀ ਹੈ ਅਤੇ ਪ੍ਰਾਈਵੇਟ ਹੱਥਾਂ ਵਿੱਚ ਕਿਰਸਾਨੀ ਦੀ ਲੁੱਟ ਯਕੀਨੀ ਬਨਾਉਣ ਵਿੱਚ ਲੱਗੀ ਹੋਈ ਹੈ। ਆਪ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਮੱਧ ਵਰਗੀ ਵਪਾਰੀਆਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ।ਉਹਨਾਂ ਕਿਹਾ ਕਿ ਭਾਜਪਾ ਦੀ ਭਾਈਵਾਲ ਪਾਰਟੀ ਅਤੇ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਦੀ ਵਜ਼ੀਰੀ ਬਚਾਉਣ ਲਈ ਕੇਂਦਰ ਦੇ ਫੈਸਲੇ ਦੇ ਖਿਲਾਫ ਅਵਾਜ਼ ਉਠਾਉਣ ਵਿੱਚ ਅਸਮਰੱਥ ਹੈ।
                 ਇਸ ਮੌਕੇ ਦਲਵੀਰ ਸਿੰਘ ਢਿੱਲੋਂ, ਨਰੇਸ਼ ਸਿੰਗਲਾ, ਕੁਨਾਲ ਗਰਗ, ਵਾਸੂ ਸ਼ਰਮਾ, ਕੁਲਵਿੰਦਰ ਸਿੰਘ, ਨਰੇਸ਼ ਕੁਮਾਰ ਸੋਨੀ, ਪ੍ਰੀਤ ਧੂਰੀ ਅਤੇ ਅਨਿਲ ਮਿੱਤਲ ਆਦਿ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …