Monday, December 23, 2024

ਪੰਜਾਬ ਵਿੱਚ ਕੇਂਦਰ ਦੇ ਫੈਸਲੇ ਅਨੁਸਾਰ ਜ਼ਿੰਮ ਅਜੇ ਨਹੀਂ ਖੋਲ੍ਹੇ ਜਾ ਸਕਦੇ – ਮੁੱਖ ਮੰਤਰੀ

ਪਟਵਾਰੀਆਂ ਦੀ ਇੰਟਰਵਿਊ ਵੀ ਛੇਤੀ ਕਰਨ ਦੀ ਕੋਸ਼ਿਸ਼ ਕਰਾਂਗੇ

ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਿਹਤ ਮਾਹਿਰਾਂ ਵਲੋਂ ਪੰਜਾਬ ਵਿੱਚ ਮਹਾਂਮਾਰੀ ਦੇ ਸਿਖਰ ਦਾ ਸਮਾਂ ਅਜੇ ਆਉਣ ਬਾਰੇ ਲਾਏ ਅਨੁਮਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਕਿਸੇ ਵੀ ਸੂਰਤ ‘ਚ ਢਿੱਲ ਬਰਦਾਸ਼ਤ ਨਹੀਂ ਕਰ ਸਕਦਾ। ਫੇਸ ਬੁੱਕ ਲਾਇਵ ਪ੍ਰੋਗਰਾਮ ਵਿਚ ਅੰਮਿ੍ਰਤਸਰ ਵਾਸੀ ਸ਼ਾਲੂ ਅਰੋੜਾ ਵੱਲੋਂ ਸਕੂਲਾਂ ਨੂੰ ਅਗਲੇ ਸਾਲ ਤੱਕ ਬੰਦ ਕਰਨ ਦੇ ਨਾਲ-ਨਾਲ ਸਕੂਲਾਂ ਵਿੱਚ ਗਰਮੀਆਂ ਦੀ ਛੁੱਟੀਆਂ ਦੌਰਾਨ ਆਨਲਾਈਨ ਕਲਾਸਾਂ ਬੰਦ ਕਰਵਾਉਣ ਦੀ ਅਪੀਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਛੁੱਟੀਆਂ ਪਹਿਲਾਂ ਹੀ ਲੌਕਡਾਊਨ ਸਮੇਂ ਵਿੱਚ ਐਡਜਸਟ ਕਰ ਦਿੱਤੀਆਂ ਗਈਆਂ ਹਨ, ਜਿਸ ਕਰਕੇ ਹੁਣ ਹੋਰ ਛੁੱਟੀਆਂ ਨਹੀਂ ਦਿੱਤੀਆਂ ਜਾ ਸਕਦੀਆਂ।ਅੱਜ ਦੇ ਬੇਹੱਦ ਸਖਤ ਮੁਕਾਬਲੇ ਦੇ ਯੁੱਗ ਵਿੱਚ ਨਿਰੰਤਰ ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਹਰ ਪੰਜਾਬੀ ਬੱਚਾ ਵਧੀਆ ਸਿੱਖਿਆ ਹਾਸਲ ਕਰੇ।ਉਨਾਂ ਅੱਗੇ ਕਿਹਾ ਕਿ ਮੌਜੂਦਾ ਸੰਕਟ ਦੇ ਹੱਲ ਹੋਣ ਉਪਰੰਤ ਸਕੂਲ ਮੁੜ ਖੋਲੇ ਜਾਣਗੇ।
               ਇਸੇ ਦੌਰਾਨ ਸ਼ਹਿਰ ਵਾਸੀ ਵਿਕਰਮ ਕੁਮਾਰ ਵੱਲੋਂ ਜਿੰਮ ਖੋਲਣ ਦੀ ਅਪੀਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰ ਸਰਕਾਰ ਦੇ ਹੱਥ ਵਿੱਚ ਹੈ, ਕਿਉਂਕਿ ਕੌਮੀ ਆਫ਼ਤਨ ਐਕਟ ਲੱਗਿਆ ਹੋਇਆ ਹੈ। ਉਨਾਂ ਦੱਸਿਆ ਕਿ ਇਸ ਮੁੱਦੇ ‘ਤੇ ਅੱਜ ਤੱਕ 1700 ਸਵਾਲ ਆਏ ਹਨ।ਉਨਾਂ ਕਿਹਾ ਕਿ ਜਿੰਮ ਵਿੱਚ ਵਾਇਰਸ ਦੇ ਅੱਗੇ ਵਧਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ।ਉਨਾਂ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਜਦੋਂ ਤੱਕ ਜਿੰਮ ਨਹੀਂ ਖੌਲ੍ਹੇਂ ਜਾ ਰਹੇ, ਉਦੋਂ ਤੱਕ ਉਹ ਖੁੱਲੇ ਵਿੱਚ ਕਸਰਤ ਕਰਨ, ਇਹੋ ਉਨਾਂ ਲਈ ਸੁਰੱਖਿਅਤ ਹੈ।
           ਅੰਮਿ੍ਤਸਰ ਵਾਸੀ ਵਿਲੀਅਮਜੀਤ ਸਿੰਘ ਵੱਲੋਂ ਐਸ.ਐਸ.ਐਸ.ਬੀ ਵਲੋਂ ਪਟਵਾਰੀ ਦੀਆਂ 1190 ਅਸਾਮੀਆਂ ਦੀ ਭਰਤੀ ਸਬੰਧੀ ਮੁੱਖ ਮੰਤਰੀ ਨੂੰ ਪੁੱਛੇ ਜਾਣ ‘ਤੇ ਉਨਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਇੰਟਰਵਿਊ ਜਲਦੀ ਕਰਵਾਏ ਜਾਣ ਦਾ ਭਰੋਸਾ ਦਿੱਤਾ।ਨਾਲ ਹੀ ਉਨਾਂ ਕਿਹਾ ਕਿ ਜਨਰਲ ਸ਼੍ਰੇਣੀ ਲਈ ਡੀ.ਐਸ.ਪੀ ਅਤੇ ਸਬ ਇੰਸਪੈਕਟਰ ਦੀ ਭਰਤੀ ਲਈ ਉਚ ਉਮਰ ਹੱਦ 28 ਤੋਂ ਵਧਾ ਕੇ 32 ਸਾਲ ਕਰਨ ਦੇ ਮੁੱਦੇ ਨੂੰ ਮੰਤਰੀ ਮੰਡਲ ਕੋਲ ਉਠਾਇਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …