Friday, January 24, 2025

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕੰਪਿਊਟਰ ਐਪਲੀਕੇਸ਼ਨਜ਼ ਕਾਲਜ ਦੇ ਨਵੇਂ ਵਿਦਿਆਰਥੀਆਂ ਦਾ ਕੀਤਾ ਸਵਾਗਤ

PPN15101408

ਬਠਿੰਡਾ, 15 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਜਿਵੇਂ ਜ਼ਿੰਦਗੀ ਦਾ ਹਰ ਇਕ ਨਵਾਂ ਪੜਾਅ ਇਕ ਨਵਾਂ ਅਨੁਭਵ ਲੈ ਕੇ ਆਉਂਦਾ ਹੈ, ਉਨ੍ਹਾਂ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕੰਪਿਊਟਰ ਐਪਲੀਕੇਸ਼ਨਜ਼ ਕਾਲਜ ਦੇ ਸੀਨੀਅਰ ਵਿਦਿਆਰਥੀਆਂ ਨੇ ਨਵੇਂ ਦਾਖਲ ਹੋਏ ਵਿਦਿਅਿਾਰਥੀਆਂ ਦਾ ਇਕ ਦਿਲ ਖਿੱਚਵੇਂ ਅੰਦਾਜ਼ ਵਿਚ ਸਵਾਗਤ ਕੀਤਾ।ਚੇਅਰਮੈਨ ਗੁਰਲਾਭ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ।ਉਨ੍ਹਾਂ ਦੇ ਨਾਲ ਸੰਸਥਾ ਦੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਹੋਰਨਾਂ ਤੋਂ ਇਲਾਵਾ ਰਜਿਸਟਰਾਰ ਸਤੀਸ਼ ਗੋਸਵਾਮੀ, ਵਿੱਤੀ ਮਾਮਲਿਆਂ ਦੇ ਡਾਇਰੈਕਟਰ ਡਾ. ਨਰਿੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਵਿਭਾਗ ਡਾ. ਧਰੁਵ ਰਾਜ ਗੋਦਾਰਾ, ਲੋਕ ਸੰਪਰਕ ਅਧਿਕਾਰੀ ਸੁੱਖਦਵਿੰਦਰ ਸਿੰਘ ਕੌੜਾ ਅਤੇ ਅਸਟੇਟ ਅਫਸਰ ਹੇਤ ਰਾਮ ਬੱਬਰ ਨੇ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਆਯੋਜਕਾਂ ਅਤੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ।ਕਾਲਜ ਦੇ ਡੀਨ ਡਾ. ਵਿਜੈ ਲਕਸ਼ਮੀ ਨੇ ਸਭ ਮਹਿਮਾਨਾਂ, ਸਟਾਫ ਅਤੇ ਵਿਦਿਆਰਥੀਆਂ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ।ਇਸ ਉਪਰੰਤ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਮੁਜ਼ਾਹਰਾ ਕਰਦੇ ਹੋਏ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਿਨ੍ਹਾਂ ਵਿਚ ਸੱਭਿਆਚਾਰਕ ਗੀਤ, ਇਕਹਿਰੇ ਨਾਚ, ਗਰੁੱਪ ਡਾਂਸ, ਮਲਕੀ ਕੀਮਾ ਭੰਗੜੇ ਅਤੇ ਗਿੱਧੇ ਦੁਆਰਾ ਦਰਸ਼ਕਾਂ ਦਾ ਮਨ ਮੋਹਿਆ।ਨਵੇਂ ਦਾਖਲ ਹੋਏ ਵਿਦਿਆਰਥੀਆਂ ਨੇ ਮਾਡਲਿੰਗ ਦੇ ਅਲੱਗ-ਅਲੱਗ ਪੜਾਵਾਂ ਵਿਚ ਆਪਣੀ ਸਖਸ਼ੀਅਤ ਅਤੇ ਕਲਾ ਦੇ ਜ਼ੌਹਰ ਦਿਖਾਏ।ਮੈਡਮ ਨਿਸ਼ਾ, ਮੈਡਮ ਪ੍ਰਿਯੰਕਾ ਅਤੇ ਮੈਡਮ ਆਂਸ਼ਲ ਨੇ ਜੱਜਾਂ ਦੀ ਭੂਮਿਕਾ ਨਿਭਾਈ । ਵਿਦਿਆਰਥੀਆਂ ਦੀ ਮਾਡਲਿੰਗ, ਪ੍ਰਸ਼ਨੋਤਰੀ ਅਤੇ ਹੋਰ ਪੜਾਵਾਂ ਵਿਚ ਬਹੁਤ ਸਖ਼ਤ ਮੁਕਾਬਲਾ ਹੋਣ ਕਰਕੇ ਲੜਕੇਾਂ ਅਤੇ ਲੜਕੀਆਂ ਵਿਚੋਂ ਦੋ-ਦੋ ਵਿਦਿਆਰਥੀ ਚੁਣੇ ਗਏ, ਜਿਨ੍ਹਾਂ ਵਿਚ ਮੁਸਕਾਨ ਬੀ ਸੀ ਏ ਭਾਗ ਦੂਜਾ, ਹਰਮਨ ਬੀ ਸੀ ਏ ਭਾਗ ਪਹਿਲਾ ਮਿਸ ਫਰੈਸ਼ਰ ਅਤੇ ਵਿਕਾਸ ਅਤੇ ਮਨੋਜ ਬੀ ਸੀ ਏ ਭਾਗ ਪਹਿਲਾ ਦੇ ਵਿਦਿਆਰਥੀ ਮਿਸਟਰ ਫਰਸ਼ੈਰ ਚੁਣੇ ਗਏ।ਮੁੱਖ ਮਹਿਮਾਨ ਗੁਰਲਾਭ ਸਿੰਘ ਸਿੱਧੂ ਨੇ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਅਤੇ ਆਯੋਜਕਾਂ ਨੂੰ ਵਧਾਈ ਦੇਂਦਿਆਂ ਕਿਹਾ ਕਿ ਵਿਦਿਆਰਥੀ ਨੂੰ ਅੱਜ ਦੇ ਕਾਰਪੋਰੇਟ ਵਰਗ ਦੀ ਕਸੌਟੀ ‘ਤੇ ਖਰੇ ਉਤਰਨ ਲਈ ਕਿਤਾਬੀ ਗਿਆਨ ਦੇ ਨਾਲ-ਨਾਲ ਕੰਮਕਾਜੀ ਭਾਵ ਪਰੈਕਟੀਕਲ ਗਿਆਨ ‘ਤੇ ਵੀ ਪੂਰਾ ਜ਼ੋਰ ਦੇਣਾ ਚਾਹੀਦਾ ਹੈ ।
ਤਸਵੀਰਾਂ
ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਜੀਵਨ ਜ਼ਿੰਦਗੀ ਦਾ ਇਕ ਅਹਿਮ ਹਿੱਸਾ ਹੁੰਦਾ ਹੈ ਜਿਸ ਵਿਚ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਉਦੇਸ਼ਾਂ ਦੀ ਪ੍ਰਾਪਤੀ ਲਈ ਜੁੱਟ ਜਾਣਾ ਚਾਹੀਦਾ ਹੈ ।

Check Also

ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵਨਿਊ ‘ਚ ਗਣਤੰਤਰ ਦਿਵਸ ਸਮਾਗਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਗਵਰਨਮੈਂਟ ਆਈ.ਟੀ.ਆਈ ਰਣਜੀਤ ਐਵੇਨਿਊਞ ‘ਚ ਅੱਜ ਗਣਤੰਤਰ ਦਿਵਸ ਦੇ …

Leave a Reply