ਲੌਂਗੋਵਾਲ, 1 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰ ਰਣਵੀਰ ਸਿੰਘ ਭੰਗੂ ਨੂੰ ਭਾਜਪਾ ਜ਼ਿਲ੍ਹਾ
ਸੰਗਰੂਰ-2 ਦੇ ਆਗੂ ਗੁਰਸੇਵਕ ਸਿੰਘ ਕਮਾਲਪੁਰ, ਐਸ.ਸੀ ਮੋਰਚਾ ਸੰਗਰੂਰ-2 ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਐਸ.ਸੀ ਮੋਰਚਾ ਸੰਗਰੂਰ-2, ਗੁਰਪ੍ਰੀਤ ਸਿੰਘ ਅਤੇ ਖ਼ਜ਼ਾਨਚੀ ਐਸ.ਸੀ ਮੋਰਚਾ ਸੰਗਰੂਰ-2 ਲਖਮੀਰ ਸਿੰਘ ਨੇ ਮੁਲਾਕਾਤ ਕਰਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ।
ਗੁਰਸੇਵਕ ਸਿੰਘ ਕਮਾਲਪੁਰ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਖੇਡ ਅਫ਼ਸਰ ਰਣਵੀਰ ਸਿੰਘ ਭੰਗੂ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਨ ਉਨ੍ਹਾਂ ਨੇ ਖੇਡਾਂ ਅਤੇ ਖਿਡਾਰੀਆਂ ਅੱਗੇ ਲੈ ਕੇ ਜਾਣ ਲਈ ਵਿਸ਼ੇਸ਼ ਯਤਨ ਕੀਤੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਰਣਵੀਰ ਸਿੰਘ ਭੰਗੂ ਨੇ ਕਿਹਾ ਕਿ ਬਹੁਤ ਪੁਰਾਣੇ ਸਮੇਂ ਤੋਂ ਹੀ ਖੇਡਾਂ ਸਾਡੀ ਜ਼ਿੰਦਗੀ ਦਾ ਵਿਸ਼ੇਸ਼ ਹਿੱਸਾ ਰਹੀਆਂ ਹਨ।ਜੋ ਸਾਡੇ ਜ਼ਿੰਦਗੀ ਦਾ ਪੱਧਰ ਉੱਚਾ ਚੁੱਕਣ ‘ਚ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਹਨ।ਇਸ ਲਈ ਨੌਜਵਾਨਾਂ ਨੂੰ ਕਿਸੇ ਨਾ ਕਿਸੇ ਖੇਡਾਂ ਵਿੱਚ ਹਿੱਸਾ ਜਰੂਰ ਲੈਣਾ ਚਾਹੀਦਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media