ਕਪੂਰਥਲਾ, 1 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਪ੍ਰਤੀ ਵੱਖ-ਵੱਖ ਵਿਭਾਗਾਂ ਰਾਹੀਂ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਜਾਗਰੂਕ
ਕਰਨ ਦੇ ਮਕਸਦ ਨਾਲ ਆਰੰਭੇ ਗਏ ‘ਮਿਸ਼ਨ ਫ਼ਤਿਹ’ ਤਹਿਤ ਅੱਜ ਜ਼ਿਲ੍ਹੇ ਦੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 27 ਜੂਨ ਤੋਂ ਆਰੰਭੀ ਗਈ ਦੂਸਰੇ ਗੇੜ ਦੀ ਮਿਸ਼ਨ ਫ਼ਤਿਹ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣਗੇ।ਉਨ੍ਹਾਂ ਦੱਸਿਆ ਕਿ ਉਕਤ ਹਰੇਕ ਵਿਭਾਗ ਵੱਲੋਂ ਹਰੇਕ 15 ਦਿਨਾਂ ਬਾਅਦ ਇਹ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ।ਅੱਜ ਤਕਨੀਕੀ ਸਿੱਖਿਆ ਸੰਸਥਾਵਾਂ ਦੀਆਂ ਟੀਮਾਂ ਵੱਲੋਂ ਘਰਾਂ ਅਤੇ ਦੁਕਾਨਾਂ ਵਿਚ ਮਾਸਕ ਪਹਿਨਣ, 2 ਗਜ਼ ਦੀ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਵਾਰ-ਵਾਰ ਹੱਥ ਧੋਣ ਦਾ ਸੁਨੇਹਾ ਦਿੱਤਾ।ਇਸੇ ਤਹਿਤ ਅੱਜ ਸਰਕਾਰੀ ਆਈ.ਟੀ.ਆਈ ਕਪੂਰਥਲਾ ਦੇ ਸਟਾਫ ਵੱਲੋਂ ਪ੍ਰਿੰਸੀਪਲ ਸ਼ਕਤੀ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਕੋਰੋਨਾ ਪ੍ਰਤੀ ਚੇਨਤਾ ਫੈਲਾਈ ਗਈ, ਜਿਨ੍ਹਾਂ ਵਿਚ ਪ੍ਰੋ. ਗੁਰਦਾਵਲ ਸਿੰਘ, ਬੰਸੀ ਲਾਲ, ਬਲਵੀਰ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ, ਤਜਿੰਦਰ ਪਾਲ ਸਿੰਘ ਆਦਿ ਸ਼ਾਮਿਲ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media