9 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਤੇ ਇੱਕ ਸਿਵਲ ਹਸਪਤਾਲ ਤੋਂ ਠੀਕ ਹੋ ਕੇ ਗਏ ਘਰ
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਬਲਵੀਰ ਸਿੰਘ ਸਿੱਧੂ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ
ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ 144 ਸੈਂਪਲਾਂ ਦੀ ਨੈਗੇਟਿਵ ਰਿਪੋਰਟ ਆਈ ਹੈ ਅਤੇ 6 ਨਵੇਂ ਕੋਰੋਨਾ ਪਾਜ਼ਟਿਵ ਮਰੀਜਾਂ ਦੀ ਹੋਈ ਪੁਸ਼ਟੀ ਹੋਈ ਹੈ।ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 9285 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 8543 ਦੀ ਰਿਪੋਰਟ ਨੈਗੇਟਿਵ ਅਤੇ 133 ਮਰੀਜ਼ ਪਾਜ਼ੇਟਿਵ ਹਨ, ਜਿਨਾਂ ਵਿਚੋਂ 123 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 10 ਕੇਸ ਐਕਟਿਵ ਹਨ ਅਤੇ 609 ਕੇਸਾਂ ਦੀ ਰਿਪੋਰਟ ਬਾਕੀ ਹੈ।
ਅੱਜ ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 237 ਸੈਂਪਲ ਲਏ ਗਏ ਹਨ।ਮਿਸ਼ਨ ਫਤਹਿ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ 9 ਮਰੀਜ਼ ਜਿਲਾ ਕੋਵਿਡ ਕੇਅਰ ਸੈਂਟਰ ਥੇਹੜੀ ਅਤੇ ਇੱਕ ਮਰੀਜ਼ ਜਿਲਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਠੀਕ ਹੋ ਕੇ ਘਰ ਗਏ।ਜਿਲੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾਂ ਵਿਚੋਂ ਅੱਜ 144 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।ਜਿਲਾ ਪ੍ਰਸ਼ਾਸਨ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨਾਂ ਮਰੀਜ਼ਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ ਕਰਕੇ ਇਨਾਂ ਮਰੀਜਾਂ ਵਿਚੋਂ ਹੁਣ ਤੱਕ 123 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜ਼ੀਦਗੀ ਨਾਲ ਕੰਮ ਕਰ ਰਿਹਾ ਹੈ।ਉਹਨਾਂ ਕਿਹਾ ਕਿ ਕੁੱਝ ਵਿਅਕਤੀ ਆਪਣੀ ਬਿਮਾਰੀ ਅਤੇ ਲੱਛਣਾਂ ਨੂੰ ਛੁਪਾਉਂਦੇ ਹਨ ਤੇ ਸਮੇਂ ਸਿਰ ਡਾਕਟਰੀ ਇਲਾਜ਼ ਨਹੀਂ ਕਰਵਾਉਂਦੇ ਅਤੇ ਸਿਹਤ ਜ਼ਿਆਦਾ ਵਿਗੜ ਜਾਂਦੀ ਹੈ।ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਕੋਰੋਨਾ ਤੋਂ ਬਚਣ ਲਈ ਸਾਨੂੰ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ।
Punjab Post Daily Online Newspaper & Print Media