ਬਠਿੰਡਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲੇ ਵਿੱਚ ਅੱਜ ਦੋ ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਡਾਕਟਰੀ ਦੇਖ-ਰੇਖ ਤੋਂ ਛੁੱਟੀ ਲੈ ਕੇ ਘਰ ਚਲੇ ਗਏ।ਜਦਕਿ 338 ਲੋਕਾਂ ਦੀਆਂ ਨੈਗੇਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ।ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।ਉਨਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਅੱਜ 5 ਨਵੇਂ ਕੇਸ ਵੀ ਸਾਹਮਣੇ ਆਏ ਹਨ ਅਤੇ ਇਹ ਸਾਰੇ ਪੁਰਸ਼ ਹਨ।
ਡਾ: ਕੁੰਦਨਪਾਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਵਿਖੇ ਬੀਤੇ ਦਿਨ ਬਠਿੰਡਾ ਜ਼ਿਲੇ ਦੇ ਇੱਕ ਵਿਅਕਤੀ ਦੀ ਮੌਤ ਹੋਈ ਹੈ ਜੋ ਕਿ ਕਰੋਨਾ ਪਾਜਿਟਿਵ ਸੀ।ਇਸ ਤਰਾਂ ਹੁਣ ਤੱਕ ਜਿਲੇ ਨਾਲ ਸਬੰਧਤ 4 ਲੋਕਾਂ ਦੀ ਮੌਤ ਕਰੋਨਾ ਕਾਰਨ ਹੋ ਚੁੱਕੀ ਹੈ, ਜਦਕਿ ਬਠਿੰਡਾ ਵਿਖੇ ਇਕ ਹੋਰ ਜ਼ਿਲੇ ਨਾਲ ਸਬੰਧਤ ਵਿਅਕਤੀ ਦੀ ਮੌਤ ਵੀ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਹੋਈ ਸੀ।ਉਨਾਂ ਨੇ ਦੱਸਿਆ ਕਿ ਹੁਣ ਜ਼ਿਲੇ ਵਿਚ ਐਕਟਿਵ ਕੇਸ 26 ਹਨ।
Check Also
ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵਲੋਂ ਭਗਤਾਂ ਵਾਲਾ ਡੰਪ ਦਾ ਦੌਰਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ …