ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਨੋਟ ਵਿਚ ਕਿਹਾ
ਕਿ ਮੈਕਸੀਮਅਮ ਸਕਿਉਰਿਟੀ ਜੇਲ੍ਹ ਨਾਭਾ (ਪਟਿਆਲਾ) ਦੇ ਪ੍ਰਸਾਸ਼ਨ ਵੱਲੋਂ ਜੇਲ੍ਹ ਵਿੱਚ ਕੈਦ ਬੰਦੀ ਸਿੰਘ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।ਜਿਸ ਕਰਕੇ ਬੰਦੀ ਸਿੰਘ ਮਿਤੀ 30-06-2020 ਤੋਂ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਹਨ, ਜੋ ਕਿ ਬਹੁਤ ਹੀ ਮੰਦਭਾਗਾ ਹੈ।ਉਨਾਂ ਨੇ ਇਸ ਦਾ ਨੋਟਿਸ ਲੈਂਦਿਆ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਕਿ ਜੇਲ੍ਹ ਪ੍ਰਸ਼ਾਸ਼ਨ ਨੂੰ ਤਾੜਨਾ ਕਰਕੇ ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾ ਕੇ ਭੁੱਖ ਹੜਤਾਲ ਖਤਮ ਕਰਵਾਈ ਜਾਵੇ।ਜੇਕਰ ਭੁੱਖ ਹੜਤਾਲ ‘ਤੇ ਬੈਠੇ ਸਿੰਘਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰ ਸਰਕਾਰ ਹੋਵੇਗੀ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media