Friday, November 22, 2024

ਅਕਾਲੀ ਦਲ (ਬ) ਵੱਲੋਂ ਆਪਣੀ ਹੀ ਭਾਈਵਾਲ ਕੇਂਦਰ ਸਰਕਾਰ ਖਿਲਾਫ ਧਰਨੇ ਲਗਾਉਣ ਦਾ ਐਲਾਨ

ਧੂਰੀ, 4 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੇਸ਼ ਵਿੱਚ ਦਿਨੋਂ ਦਿਨ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਅਤੇ ਪੰਜਾਬ ਵਿੱਚ ਆਪਣੀ ਹੀ ਭਾਈਵਾਲ ਪਾਰਟੀ ਭਾਜਪਾ ਦੇ ਖਿਲਾਫ ਰੋਸ ਪ੍ਰਗਟਾਉਣ ਦਾ ਐਲਾਨ ਕਰ ਦਿੱਤਾ ਹੈ ਅਤੇ 7 ਜੁਲਾਈ ਨੂੰ ਸੂਬੇ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅਤੇ ਲੋੜਵੰਦਾਂ ਦੇ ਕੱਟੇ ਗਏ ਨੀਲੇ ਕਾਰਡ ਦੁਬਾਰਾ ਬਹਾਲ ਕਰਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਜਾਣਗੇ।
                   ਇਸ ਸਬੰਧ ਵਿੱਚ ਧੂਰੀ ਵਿਖੇ ਸੀਨੀਅਰ ਅਕਾਲੀ ਆਗੂਆਂ ਦੀ ਰੱਖੀ ਗਈ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ 7 ਜੁਲਾਈ ਦਿਨ ਮੰਗਲਵਾਰ ਨੂੰ ਧੂਰੀ ਦੇ ਸਮੂਹ ਪਿੰਡਾਂ ਅਤੇ ਧੂਰੀ ਦੇ ਲੋਕਾਂ ਦੇ ਸਹਿਯੋਗ ਨਾਲ ਤਿਰਵੈਣੀ ਚੌਕ ਧੂਰੀ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲ਼ਾਫ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਇਸ ਮੌਕੇ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ, ਗਮਦੂਰ ਸਿੰਘ ਜਵੰਧਾ, ਅਜਮੇਰ ਸਿੰਘ ਘਨੌਰੀ, ਰਣਜੀਤ ਸਿੰਘ ਕਾਤਰੋਂ, ਧਰਮਿੰਦਰ ਸਿੰਘ ਕੌਲਸੇੜੀ, ਹੰਸ ਰਾਜ ਗਰਗ, ਹਾਕਮ ਸਿੰਘ ਢਢੋਗਲ, ਬਿੱਲੂ ਬੰਗਾਵਾਲੀ, ਬਚਿੱਤਰ ਸਿੰਘ ਬੱਬਨਪੁਰ, ਭੁਪਿੰਦਰ ਪਾਲ ਮਿੱਠਾ, ਜਸਪਾਲ ਕਲੇਰਾਂ, ਜਗਰੂਪ ਸਿੰਘ ਅਤੇ ਸਰਬਜੀਤ ਸਿੰਘ ਲਾਡੀ ਆਦਿ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …