Wednesday, July 8, 2026

ਕਾਮਰੇਡ ਜਸਵੰਤ ਸਿੰਘ ਰੇਲਵੇ ਨਮਿਤ ਭੋਗ ਅਤੇ ਅੰਤਿਮ ਅਰਦਾਸ 4 ਜੁਲਾਈ ਨੂੰ

ਕੋਰੋਨਾ ਮਹਾਂਮਾਰੀ ਦੇ ਕਾਰਨ ਪਰਿਵਾਰਿਕ ਮੈਂਬਰਾਂ ਵੱਲੋਂ ਕਿਸੇ ਨੂੰ ਵੀ ਨਾ ਆਉਣ ਦੀ ਅਪੀਲ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੰਧੂ) – ਬੀਤੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਪੱਤਰਕਾਰ ਤੇ ਲੇਖਕ ਗੁਰਮੀਤ ਸਿੰਘ ਸੰਧੂ ਦੇ ਪਿਤਾ ਤੇ ਉੱਘੇ ਰੇਲ ਟਰੇਡ ਯੂਨੀਅਨ ਆਗੂ ਅਤੇ ਸੇਵਾ ਮੁਕਤ ਰੇਲ ਅਧਿਕਾਰੀ ਕਾਮਰੇਡ ਜਸਵੰਤ ਸਿੰਘ (80) ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ 4 ਜੁਲਾਈ ਦਿਨ ਸ਼ਨੀਵਾਰ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਗ੍ਰਹਿ ਗਲੀ ਨੰ. 16, ਗੋਬਿੰਦਪੁਰਾ, ਜੀ.ਟੀ ਰੋਡ ਛੇਹਰਟਾ ਅੰਮ੍ਰਿਤਸਰ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਕੀਤੀ ਜਾਵੇਗੀ।

                   ਉਨ੍ਹਾਂ ਦੇ ਵੱਡੇ ਬੇਟੇ ਉਪਕਾਰ ਸਿੰਘ ਸੰਧੂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਕੋਵਿਡ-19/ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸਮਾਜਿਕ ਦੂਰੀ ਅਤੇ ਸੁਰੱਖਿਆ ਪਾਬੰਦੀਆਂ ਨੂੰ ਪਹਿਲ ਦਿੰਦਿਆਂ ਕਿਸੇ ਨੂੰ ਵੀ ਨਾ ਆਉਣ ਦੀ ਬੇਨਤੀ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਘਰਾਂ ਵਿੱਚ ਹੀ ਬੈਠ ਕੇ ਵਾਹਿਗੁਰੂ ਦਾ ਜਾਪ ਅਤੇ ਅਰਦਾਸ ਕਰਨ ਦੀ ਬੇਨਤੀ ਕੀਤੀ ਹੈ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …