ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਾ. ਕੁੰਦਨ ਸਿੰਘ ਮੈਮੋਰੀਅਲ ਹੋਮਿਓਪੈਥਿਕ ਹਸਪਤਾਲ ਦੇ ਡਾ. ਵਰਿਆਮ ਸਿੰਘ ਖਹਿਰਾ ਵੱਲੋਂ ਕੋਰੋਨਾ
ਦੌਰਾਨ ਲੋਕਾਂ ਨੂੰ ਸਰੀਰਕ ਤੰਦਰੁਸਤੀ ਲਈ ਜਾਗਰੂਕ ਕਰਨ ਦੀ ਸੇਵਾ ਬਦਲੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਡਾ. ਵਰਿਆਮ ਸਿੰਘ ਖਹਿਰਾ ਹੋਮਿਓਪੈਥਿਕ ਡਾਕਟਰ ਵਜੋਂ ਸੇਵਾ ਕਰ ਰਹੇ ਹਨ ਅਤੇ ਉਹ ਵਿਸ਼ੇਸ਼ ਤੌਰ ’ਤੇ ਮਾਰੂ ਰੋਗਾਂ ਤੋਂ ਬਚਣ ਲਈ ਪ੍ਰੇਰਣਾ ਦੇ ਰਹੇ ਹਨ। ਡਾ. ਰੂਪ ਸਿੰਘ ਨੇ ਡਾ. ਖਹਿਰਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਾ ਦੇਹੀ ਦੀ ਸਾਂਭ-ਸੰਭਾਲ ਕਰਨਾ ਸਭ ਦੀ ਪਹਿਲ ਹੋਣੀ ਚਾਹੀਦੀ ਹੈ।ਇਸ ਡਾ. ਖਹਿਰਾ ਵਲੋਂ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਲਈ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਹੋਮਿਓਪੈਥਿਕ ਦਵਾਈ ਦਿੱਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media