Thursday, July 9, 2026

ਜਿਲਾ ਸ੍ਰੀ ਮੁਕਤਸਰ ਸਾਹਿਬ ‘ਚ ਕੋਵਿਡ-19 ਦੇ 9652 ਸੈਂਪਲਾਂ ਵਿਚੋਂ 8896 ਨੈਗੇਟਿਵ

133 ਪੋਜ਼ਟਿਵ ਮਰੀਜ਼ਾਂ ਵਿਚੋਂ 123 ਮਰੀਜ਼ ਤੰਦਰੁਸਤ ਹੋ ਕੇ ਘਰ ਪਰਤੇ, 10 ਕੇਸ ਐਕਟਿਵ

ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਿਹ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
                ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ 9652 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 8896 ਦੀ ਰਿਪੋਰਟ ਨੈਗੇਟਿਵ ਅਤੇ 133 ਮਰੀਜ਼ ਪਾਜ਼ੇਟਿਵ ਹਨ, ਜਿਨਾਂ ਵਿਚੋਂ 123 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 10 ਕੇਸ ਐਕਟਿਵ ਹਨ ਅਤੇ 622 ਕੇਸਾਂ ਦੀ ਰਿਪੋਰਟ ਬਾਕੀ ਹੈ।
              ਜਿਲ੍ਰਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 147 ਸੈਂਪਲ ਲਏ ਗਏ ਹਨ। ਜਿਲੇ ਦੇ ਫਲੂ ਕਾਰਨਰਾਂ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚੋਂ ਅੱਜ 173 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।ਉਹਨਾਂ ਅੱਗੇ ਦੱਸਿਆ ਕਿ ਜਿਲਾ ਫਾਜਿਲਕਾ ਦਾ ਰਹਿਣ ਵਾਲਾ ਸਿਵਲ ਹਸਪਤਾਲ ਮਲੋਟ ਦਾ ਕਰਮਚਾਰੀ ਅੱਜ ਪਾਜ਼ਟਿਵ ਪਾਇਆ ਗਿਆ ਹੈ, ਜਿਸ ਨੂੰ ਜ਼ਿਲਾ ਕੋਵਿਡ ਕੇਅਰ ਸੈਂਟਰ ਜਲਾਲਾਬਾਦ ਵਿਖੇ ਇਲਾਜ ਲਈ ਭੇਜ਼ ਦਿੱਤਾ ਗਿਆ ਹੈ।ਜਿਲ਼ਾ ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਸਿਹਤ ਵਿਭਾਗ ਨੇ ਇਨਾਂ ਮਰੀਜ਼ਾਂ ਦੀ ਜਲਦੀ ਪਹਿਚਾਣ ਕਰਕੇ ਅਤੇ ਇਲਾਜ਼ ਕਰਕੇ ਇਨਾਂ ਮਰੀਜਾਂ ਵਿਚੋਂ ਹੁਣ ਤੱਕ 123 ਮਰੀਜਾਂ ਨੂੰ ਠੀਕ ਕਰਕੇ ਘਰ ਭੇਜ਼ ਦਿੱਤਾ ਗਿਆ ਹੈ।
                ਉਹਨਾਂ ਲੋੋਕਾਂ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜ਼ੋ ਲੱਛਣ ਅਨੁਸਾਰ ਉਸ ਦੇ ਸੈਂਪਲ ਲੈ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।ਉਹਨਾ ਦੱਸਿਆ ਕਿ ਕੋਰੋਨਾ ਦਾ ਟੈਸਟ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
                ਗੁਰਤੇਜ਼ ਸਿੰਘ ਅਤੇ ਸੁਖਮੰਦਰ ਜਿਲਾ ਮਾਸ ਮੀਡੀਆ ਅਫ਼ਸਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾੳਂਣ ਅਤੇ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪ੍ਰਹੇਜ਼ ਕਰਨ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨ ਆਪਸੀ ਦੂਰੀ ਬਣਾ ਕੇ ਰੱਖਣ, ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …