ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਬਤ ਦਾ ਭਲਾ ਟਰੱਸਟ ਵਲੋਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ 30 ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ
ਸੁੱਕਾ ਰਾਸ਼ਨ ਵੰਡਿਆ ਗਿਆ।ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਮੌਜੂਦਾ ਹਾਲਾਤ ਕਾਰਨ ਬੇਰੁਜ਼ਗਾਰ ਹੋਏ ਸ਼੍ਰੋਮਣੀ ਕਮੇਟੀ ਨਾਲ ਸਬੰਧਤ 30 ਪਾਠੀ ਸਿੰਘਾਂ ਦੇ ਪਰਿਵਾਰਾਂ ਨੂੰ ਵੀ ਇੱਕ-ਇੱਕ ਮਹੀਨੇ ਦਾ ਰਾਸ਼ਨ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਵਾਰ ਸਰਬਤ ਦਾ ਭਲਾ ਚੈਰੀਟੇਬਲ ਟਰਸਟ ਵਲੋਂ ਡਾ. ਓਬਰਾਏ ਹੁਰਾਂ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਅਤੇ ਮਜੀਠਾ ਖੇਤਰ ‘ਚ 1900 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾਣਗੀਆਂ, ਜਿਸ ਦੌਰਾਨ ਮੱਧ ਵਰਗੀ ਪਰਿਵਾਰਾਂ ਦਾ ਵੀ ਵਿਸ਼ੇਸ਼ ਖਿਆਲ ਰੱਖਿਆ ਜਾਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵਲੋਂ ਅਰੰਭੇ ਗਏ ਇਹ ਸਾਰੇ ਸੇਵਾ ਕਾਰਜ਼ ਨਿਰੰਤਰ ਜਾਰੀ ਰਹਿਣਗੇ।
ਇਸੇ ਦੌਰਾਨ ਗ੍ਰੰਥੀ ਸਿੰਘਾਂ ਦੇ ਆਗੂਆਂ ਨੇ ਡਾ. ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।ਇਸ ਮੌਕੇ ਪ੍ਰਦੀਪ ਸਿੰਘ ਥਿੰਦ, ਗੁਰਸੇਵਕ ਸਿੰਘ ਭੰਗਾਲੀ ਆਦਿ ਵੀ ਮੌਜੂਦ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media