Tuesday, July 28, 2026

ਸਰਬਤ ਦਾ ਭਲਾ ਟਰੱਸਟ ਨੇ 65 ਸਿਕਲੀਗਰ ਸਿੱਖਾਂ ਨੂੰ ਦਿੱਤਾ ਰਾਸ਼ਨ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਦੁਨੀਆਂ ਦੇ ਕਿਸੇ ਵੀ ਕੋਨੇ ‘ਚ ਕੁਦਰਤੀ ਜਾਂ ਗੈਰ ਕੁਦਰਤੀ ਮੁਸੀਬਤ ‘ਚ ਫਸਣ ਵਾਲੇ ਲੋਕਾਂ ਦੀ ਮਦਦ

ਲਈ ਸਭ ਤੋਂ ਪਹਿਲਾਂ ਪਹੁੰਚ ਕੇ ਉਨ੍ਹਾਂ ਦਾ ਦੁੱਖ ਵੰਡਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਤੇ ਸਰਬਤ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ‘ਚੋਂ ਗੁਜ਼ਰ ਰਹੇ ਅੰਮ੍ਰਿਤਸਰ ਨੇੜਲੇ ਢਪੱਈ ਖੇਤਰ ਦੇ 65 ਸਿਕਲੀਗਰ ਸਿੱਖਾਂ ਨੂੰ ਰਾਸ਼ਨ ਦਿੱਤਾ ਗਿਆ।
ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਅੰਮ੍ਰਿਤਸਰ ਦੀ ਬੁੱਕਲ ‘ਚ ਵੱਸਦੇ ਢਪੱਈ ਖੇਤਰ ਅੰਦਰ ਰਹਿਣ ਵਾਲੇ ਸਿਕਲੀਗਰ ਸਿੱਖਾਂ ਦੇ ਆਗੂ ਹਰਭਜਨ ਸਿੰਘ ਨੇ ਉਨਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਉਨ੍ਹਾਂ ਦੇ ਖੇਤਰ ਦੇ ਸਿਕਲੀਗਰ ਬਰਾਦਰੀ ਨਾਲ ਸਬੰਧਿਤ ਲੋਕ ਜੋ ਕਿਰਪਾਨਾਂ ਬਣਾਉਣ ਜਾਂ ਹੋਰ ਲੁਹਾਰਾ ਕੰਮ ਕਰਦੇ ਹਨ।ਉਹ ਕਰੋਨਾ ਕਾਰਨ ਪੈਦਾ ਹਾਲਾਤਾਂ ਦੌਰਾਨ ਆਰਥਿਕ ਮੰਦਹਾਲੀ ‘ਚੋਂ ਗੁਜ਼ਰ ਰਹੇ ਹਨ।ਇੱਥੋਂ ਤੱਕ ਕਿ ਕਈ ਪਰਿਵਾਰਾਂ ਨੂੰ ਤਾਂ ਦੋ ਵਕਤ ਦੀ ਰੋਟੀ ਵੀ ਬਹੁਤ ਮੁਸ਼ਕਿਲ ਮਿਲ ਰਹੀ ਹੈ।ਜਿਸ ਨੂੰ ਵੇਖਦਿਆਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 65 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਸੁੱਕਾ ਰਾਸ਼ਨ ਦਿੱਤਾ ਗਿਆ ਹੈ।ਸਿਕਲੀਗਰ ਸਿੱਖਾਂ ਨੇ ਇਸ ਉਪਰਾਲੇ ਲਈ ਡਾ. ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …