Friday, April 24, 2026

ਵਿਧਾਇਕ ਅਮਿਤ ਵਿੱਜ ਵੱਲੋਂ ਤਲਵਾੜਾ ਜੱਟਾਂ ਸਿੰਬਲੀ ਪੁੱਲ ਦੇ ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਜਾਇਜ਼ਾ

ਉਨ੍ਹਾਂ ਦੇ ਡਰੀਮ ਪ੍ਰੋਜੈਕਟ ਨਾਲ ਕਰੀਬ 100 ਪਿੰਡਾਂ ਦੇ ਲੋਕਾਂ ਨੂੰ ਹੋਵੇਗਾ ਫਾਇਦਾ- ਵਿੱਜ

ਪਠਾਨਕੋਟ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਵੱਲੋਂ ਤਲਵਾੜਾ ਜੱਟਾਂ ਸਿੰਬਲੀ ਪੁੱਲ ਦੇ ਚੱਲ ਰਹੇ ਨਿਰਮਾਣ ਕਾਰਜ਼ਾਂ

ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਦੋਰਾ ਕਰਕੇ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।
                    ਵਿਧਾਇਕ ਵਿੱਜ ਨੇ ਕਿਹਾ ਕਿ ਤਲਵਾੜਾ ਜੱਟਾਂ ਸਿੰਬਲੀ ਪੁਲ ਉਨ੍ਹਾਂ ਦਾ ਡਰੀਮ ਪ੍ਰੋਜੈਕਟ ਹੈ ਅਤੇ ਇਸ ਪੁੱਲ ਦੇ ਨਾਲ ਕਰੀਬ 100 ਪਿੰਡਾਂ ਦੇ ਲੋਕਾਂ ਨੂੰ ਇਸ ਦਾ ਲਾਭ ਹੋਵੇਗਾ।ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਇਸ ਪੁੱਲ ਦਾ ਨਿਰਮਾਣ ਕਰਵਾਇਆ ਜਾਵੇ, ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ 25 ਕਰੋੜ ਨਾਲ ਬਣਨ ਵਾਲੇ ਇਸ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਹਰ ਹਫਤੇ ਇਸ ਪ੍ਰੋਜੈਕਟ ਦਾ ਦੋਰਾ ਕੀਤਾ ਜਾਵੇਗਾ ਤਾਂ ਜੋ ਪੁਲ ਦੇ ਨਿਰਮਾਣ ਕਾਰਜ਼ ਵਿੱਚ ਤੇਜੀ ਬਣੀ ਰਹੇ।ਉਨ੍ਹਾਂ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਸਿੰਗਲਾ ਦਾ ਧੰਨਵਾਦ ਕੀਤਾ।
              ਇਸ ਮੋਕੇ ਆਸੀਸ ਵਿੱਜ, ਲੋਕ ਨਿਰਮਾਣ ਵਿਭਾਗ ਦੇ ਬੀ.ਡੀ.ਓ ਹਰਪ੍ਰੀਤ, ਐਸ.ਡੀ.ਓ ਨਰੇਸ਼ ਕੁਮਾਰ, ਸਰਪੰਚ ਸਕਤੀ ਚੋਧਰੀ, ਬਲਾਕ ਸਮਿਤੀ ਮੈਂਬਰ ਪੁਰਸ਼ੋਤਮ ਅਤੇ ਹੋਰ ਪਿੰਡ ਨਿਵਾਸੀ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …