Tuesday, July 15, 2025
Breaking News

ਮਿਸ਼ਨ ਫਤਿਹ – ਯੁਵਕ ਸੇਵਾਵਾਂ ਡਿਵੈਲਪਮੈਂਟ ਬੋਰਡ ਮੈਂਬਰ ਪੂਨਮ ਠਾਕੁਰ ਨੇ ਟੀਮ ਮੈਂਬਰਾਂ ਨਾਲ ਲੋਕਾਂ ਨੂੰ ਕੀਤਾ ਜਾਗਰੂਕ

ਸਰਕਾਰੀ ਸੀਨੀ. ਸੈਕੰ. ਸਕੂਲ ਜੰਗਲ ਤੇ ਆਰੀਆ ਕੰਨਿਆ ਮਹਾਵਿਦਿਆਲਿਆਂ ਵਿਖੇ ਕਰਵਾਏ ਪੇਟਿੰਗ ਮੁਕਾਬਲੇ

ਪਠਾਨਕੋਟ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਅੱਜ ਯੁਵਕ ਸੇਵਾਵਾਂ ਡਿਵੈਲਪਮੈਂਟ ਬੋਰਡ ਮੈਂਬਰ ਪੂਨਮ ਠਾਕੁਰ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪਠਾਨਕੋਟ ਵਿੱਚ ਜਾਗਰੁਕਤਾ ਪ੍ਰੋਗਰਾਮ ਚਲਾਇਆ ਗਿਆ। ਜਿਸ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗਲ ਅਤੇ ਆਰੀਆ ਕੰਨਿਆ ਮਹਾਵਿਦਿਆਲਿਆਂ ਵਿਖੇ ਕਰੋਨਾ ਵਾਈਰਸ ਤੋਂ ਬਚਾਅ ਲਈ ਪੇਟਿੰਗ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਪਰਚੇ ਵੰਡੇ ਗਏ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ।
                       

ਯੁਵਕ ਸੇਵਾਵਾਂ ਡਿਵੈਲਪਮੈਂਟ ਬੋਰਡ ਮੈਂਬਰ ਪੂਨਮ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਅੱਜ ਜਿਲ੍ਹਾ ਪਠਾਨਕੋਟ ਵਿੱਚ ਵਿਸ਼ੇਸ ਮੂਹਿੰਮ ਚਲਾਈ ਗਈ ਹੈ ਅਤੇ ਲੋਕਾਂ ਨੂੰ ਘਰ-ਘਰ ਜਾ ਕੇ ਕਰੋਨਾ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਅੱਜ ਦੀ ਜਾਗਰੁਕਤਾ ਮੂਹਿੰਮ ਦੋਰਾਨ ਸਿੱਖਿਆ ਵਿਭਾਗ ਪਠਾਨਕੋਟ ਅਤੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਐਨ.ਐਸ.ਵੀ ਵਿਭਾਗ ਵੱਲੋਂ ਵੀ ਦੁਕਾਨਦਾਰਾਂ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜਾਗਰੁਕ ਕਰਨ ‘ਚ ਪੂਰਨ ਸਹਿਯੋਗ ਦਿੱਤਾ ਗਿਆ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …