ਲੌਂਗੋਵਾਲ, 5 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੁਵਕ ਸੇਵਾਵਾਂ ਸੰਗਰੂਰ ਦੇ ਸਹਾਇਕ
ਡਾਇਰੈਕਟਰ ਅਰੁਣ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਡਾ. ਦੇਵ ਡੀ.ਏ.ਵੀ ਸੀਨੀ. ਸੈਕੰ. ਪਬਲਿਕ ਸਕੂਲ ਦੇ ਐਨ.ਐਸ.ਐਸ ਯੂਨਿਟ ਵਲੋਂ ਵੱਖ-2 ਪਿੰਡਾਂ ਅਤੇ ਸ਼ਹਿਰ ਵਿਚ ਲੋਕਾਂ ਨੂੰ ਘਰੋਂ-ਘਰੀਂ ਜਾ ਕੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਸਕੂਲ ਕਮੇਟੀ ਪ੍ਰਧਾਨ ਮੈਡਮ ਉਰਮਲਾ ਰਾਣੀ, ਵਾਇਸ ਪ੍ਰਧਾਨ ਲੱਕੀ ਖੋਖਰ, ਮੈਨੇਜਿੰਗ ਡਾਇਰੈਕਟਰ ਪ੍ਰਵੀਨ ਖੋਖਰ ਅਤੇ ਪ੍ਰਿੰਸੀਪਲ ਨਵਦੀਪ ਭਾਰਦਵਾਜ਼ ਆਦਿ ਨੇ ਦੱਸਿਆ ਕਿ ਸਕੂਲ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਅਤੇ ਅਧਿਆਪਕਾਂ ਨੇ ਲੋਕਾਂ ਨੂੰ ਦੱਸਿਆ ਕੋਰੋਨਾ ਤੋਂ ਬਚਣ ਲਈ ਇੱਕੋ-ਇੱਕ ਹਥਿਆਰ ਹੈ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਹਿਣ ਕੇ ਬਾਹਰ ਨਿਕਲਿਆ ਜਾਵੇ, ਵਾਰ-2 ਆਪਣੇ ਹੱਥਾਂ ਨੂੰ ਸੈਨੀਟਾਇਜ਼ਰ ਜਾਂ ਸਾਬਣ ਨਾਲ ਧੋਣਾ ਅਤੇ ਸਮਾਜਿਕ ਦੂਰੀ (ਘੱਟੋ-ਘੱਟ 6 ਫੁੱਟ) ਬਣਾ ਕੇ ਰੱਖਣੀ ਤੇ ਭੀੜ੍ਹ-ਭਾੜ੍ਹ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ।ਉਨਾਂ੍ਹ ਮੋਬਾਇਲ ਫੋਨ ਵਿੱਚ `ਕੋਵਾ` ਐਪ ਡਾਊਨਲੋਡ ਕਰਨ ਲਈ ਵੀ ਕਿਹਾ ਤਾਂ ਜੋ ਸਰਕਾਰ ਦੇ ਮਿਸ਼ਨ ਫਤਿਹ ਨੂੰ ਸਫ਼ਲ ਬਣਾਇਆ ਜਾ ਸਕੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media