ਮਿਸ਼ਨ ਫਤਹਿ ਅਧੀਨ ਕੋਵਿਡ-19 ਪ੍ਰਤੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਮਿਸ਼ਨ ਫਤਿਹ ਅਧੀਨ ਜਿਲ੍ਹਾ
ਸ੍ਰੀ ਮੁਕਤਸਰ ਸਾਹਿਬ ਵਿੱਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 144 ਸੈਂਪਲਾਂ ਦੀ ਨੈਗੇਟਿਵ ਰਿਪੋਰਟ ਆਈ ਹੈ।ਅੱਜ ਤੱਕ ਜਿਲ੍ਹੇ ਵਿੱਚ 9829 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿਚੋਂ 9264 ਦੀ ਰਿਪੋਰਟ ਨੈਗੇਟਿਵ ਅਤੇ 139 ਮਰੀਜ਼ ਪਾਜ਼ਟਿਵ ਹਨ, ਜਿਨ੍ਹਾਂ ਵਿੱਚੋਂ 125 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 13 ਕੇਸ ਐਕਟਿਵ ਹਨ ਅਤੇ 425 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ।
ਅੱਜ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰਾਂ ‘ਤੇ ਕੋਵਿਡ-19 ਸਬੰਧੀ 177 ਸੈਂਪਲ ਲਏ ਗਏ ਹਨ।ਜਿਲ੍ਹੇ ਦੇ ਫਲੂ ਕਾਰਨਰਾਂ ਵਿੱਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚੋਂ ਅੱਜ 368 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ।ਅੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਜਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨ੍ਹਾਂ 125 ਮਰੀਜਾਂ ਦਾ ਇਲਾਜ਼ ਕਰਕੇ ਘਰ ਭੇਜ ਦਿੱਤਾ ਗਿਆ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਡਾ. ਸਿੰਘ ਨੇ ਕਿਹਾ ਕਿ ਜਿ਼ਲੇ੍ਹ ਵਿਚ ਕੋਵਿਡ ਕੇਸਾਂ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੂ ਕਾਰਨਰ ‘ਤੇ ਆਉਣ ਵਾਲੇ ਹਰ ਸ਼ੱਕੀ ਮਰੀਜਾਂ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਕੋਵਿਡ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ।
Punjab Post Daily Online Newspaper & Print Media