Thursday, December 12, 2024

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2019 ਦਾ ਨਤੀਜਾ ਜਾਰੀ

ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਾਲ 2019 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨ ਕੀਤਾ ਗਿਆ, ਜਿਸ ਵਿਚ 990 ਵਿਦਿਆਰਥੀਆਂ ਨੇ ਵਜ਼ੀਫ਼ੇ ਪ੍ਰਾਪਤ ਕੀਤੇ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸਕੱਤਰ ਮਨਜੀਤ ਸਿੰਘ ਨੇ ਮੈਰਿਟ ਵਿਚ ਆਏ ਵਿਦਿਆਰਥੀਆਂ ਦੇ ਨਾਲ-ਨਾਲ ਵੱਖ-ਵੱਖ ਦਰਜ਼ਿਆਂ ਵਿੱਚੋਂ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਅਤੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਸਾਲ 2019 ਵਿਚ 46566 ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲਿਆ ਸੀ।ਇਨ੍ਹਾਂ ਵਿੱਚੋਂ 17 ਵਿਦਿਆਰਥੀਆਂ ਨੇ ਮੈਰਿਟ ਵਿਚ ਸਥਾਨ ਗ੍ਰਹਿਣ ਕੀਤਾ ਹੈ।ਉਨ੍ਹਾਂ ਦੱਸਿਆ ਕਿ 990 ਵਿਦਿਆਰਥੀਆਂ ਨੇ ਵਜ਼ੀਫ਼ੇ ਹਾਸਲ ਕੀਤੇ ਹਨ, ਜਦਕਿ 2810 ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਕਰਕੇ ਉਨ੍ਹਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਇਲਾਵਾ ਪਾਸ ਹੋਣ ਵਾਲੇ ਹਰ ਵਿਦਿਆਰਥੀ ਨੂੰ ਪ੍ਰਮਾਣ-ਪੱਤਰ ਦਿੱਤੇ ਜਾਣਗੇ।
                   ਉਨ੍ਹਾਂ ਦੱਸਿਆ ਕਿ ਧਾਰਮਿਕ ਪ੍ਰੀਖਿਆ ਦੇ ਪਹਿਲੇ ਦਰਜ਼ੇ ਵਿੱਚੋਂ ਗੁਰੂ ਅਰਜਨ ਦੇਵ ਪਬਲਿਕ ਸਕੂਲ ਬਾਰਠ ਸਾਹਿਬ ਪਠਾਨਕੋਟ ਦੀ ਵਿਦਿਆਰਥਣ ਨਵਪ੍ਰੀਤ ਕੌਰ ਨੇ ਪਹਿਲਾ ਸਥਾਨ, ਬਾਬਾ ਦੀਵਾਨ ਸਿੰਘ ਮਾਡਲ ਸੀਨੀ: ਸੈਕੰ: ਸਕੂਲ ਰਾਏਪੁਰ ਕਪੂਰਥਲਾ ਦੀ ਵਿਦਿਆਰਥਣ ਸਨਮੀਤ ਕੌਰ ਦੂਸਰਾ ਸਥਾਨ ਤੇ ਗੁਰੂ ਨਾਨਕ ਦੇਵ ਅਕੈਡਮੀ ਢਾਂਡੇ ਬਟਾਲਾ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਦੂਸਰੇ ਦਰਜ਼ੇ ਵਿੱਚੋਂ ਗੁਰੂ ਨਾਨਕ ਸਕੂਲ ਬੱਸੀਆਂ ਲੁਧਿਆਣਾ ਦੀ ਵਿਦਿਆਰਥਣ ਰਮਨਜੋਤ ਕੌਰ ਨੇ ਪਹਿਲਾ, ਗੁਰੂ ਨਾਨਕ ਕਿੰਡਰ ਗਾਰਟਨ ਸਕੂਲ ਕਾਲਾਅਫਗਾਨਾ ਗੁਰਦਾਸਪੁਰ ਦੇ ਵਿਦਿਆਰਥੀ ਜਸਕਰਨਦੀਪ ਸਿੰਘ ਤੇ ਵਿਰਕਤ ਸੀਨੀ: ਸੈਕੰ: ਸਕੂਲ ਟੱਲੇਵਾਲ ਬਰਨਾਲਾ ਦੇ ਵਿਦਿਆਰਥੀ ਅਸ਼ਨਦੀਪ ਨੇ ਦੂਸਰਾ ਅਤੇ ਗੁਰੂ ਅਰਜਨ ਦੇਵ ਖਾਲਸਾ ਕਾਲਜੀਏਟ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀ ਗੁਰਵਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਤੀਸਰੇ ਦਰਜ਼ੇ ਵਿੱਚੋਂ ਪਹਿਲਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਤੁਗਲਵਾਲਾ ਦੀ ਵਿਦਿਆਰਥਣ ਮਨਦੀਪ ਕੌਰ ਨੇ ਪ੍ਰਾਪਤ ਕੀਤਾ, ਜਦਕਿ ਦੂਸਰਾ ਸਥਾਨ ਇਸੇ ਕਾਲਜ ਦੀ ਬੱਚੀ ਲਵਜੋਤ ਦੇ ਨਾਲ ਬਾਬਾ ਨਾਮ ਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਗੁਰਦਾਸਪੁਰ ਦੀ ਵਿਦਿਆਰਥਣ ਲਵਲੀਨ ਕੌਰ ਨੇ ਪ੍ਰਾਪਤ ਕੀਤਾ। ਤੀਜੇ ਸਥਾਨ ’ਤੇ ਬਾਬਾ ਆਇਆ ਸਿੰਘ ਕਾਲਜ ਤੁਗਲਵਾਲਾ ਦੀ ਵਿਦਿਆਰਥਣ ਸ਼ੁਭਪ੍ਰੀਤ ਕੌਰ, ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨ ਕੋਟ ਦੀ ਬੱਚੀ ਨਵਨੀਤ ਕੌਰ ਅਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਵਿਦਿਆਰਥਣ ਮਨਦੀਪ ਕੌਰ ਰਹੀਆਂ ਹਨ। ਚੌਥੇ ਦਰਜ਼ੇ ਵਿੱਚੋਂ ਪਹਿਲਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਦੂਸਰਾ ਸਥਾਨ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਦੀ ਬੱਚੀ ਸੁਖਬੀਰ ਕੌਰ ਅਤੇ ਤੀਜਾ ਸਥਾਨ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ ਅਤੇ ਗੁਰੂ ਨਾਨਕ ਗਰਲਜ਼ ਕਾਲਜ ਸ੍ਰੀ ਮੁਕਤਸਰ ਸਾਹਿਬ ਦੀ ਵਿਦਿਆਰਥਣ ਕਿਰਨਵੀਰ ਕੌਰ ਨੇ ਸਾਂਝੇ ਤੌਰ ’ਤੇ ਪ੍ਰਾਪਤ ਕੀਤਾ।
                    ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸੀਨੀਅਰ ਆਗੂ ਨਰਿੰਦਰ ਸਿੰਘ ਬਾੜਾ, ਧਾਰਮਿਕ ਪ੍ਰੀਖਿਆ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ਼ਹਬਾਜ਼ ਸਿੰਘ, ਮਲਕੀਤ ਸਿੰਘ ਬਹਿੜਵਾਲ ਤੇ ਧਾਰਮਿਕ ਪ੍ਰੀਖਿਆ ਵਿਭਾਗ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …