ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਵੱਲੋਂ ਹਰਿਆਣਾ ‘ਚ ਗੁਰਮਤਿ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ
ਕੁਰੂਕੁਸ਼ੇਤਰ ਦੇ ਸਟਾਫ਼ ਮੈਂਬਰਾਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 46 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ।ਮਿਸ਼ਨ ਦੇ ਇੰਚਾਰਜ ਮੰਗਪ੍ਰੀਤ ਸਿੰਘ ਨੇ ਇਸ ਰਾਸ਼ੀ ਦਾ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿਘ ਮਹਿਤਾ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਦੀ ਮੌਜੂਦਗੀ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੂੰ ਸੌਂਪਿਆ।ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਭਾਈ ਮੰਗਪ੍ਰੀਤ ਸਿੰਘ ਅਤੇ ਉਨ੍ਹਾਂ ਨਾਲ ਆਏ ਸਟਾਫ਼ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਭਾਈ ਮਹਿਤਾ ਨੇ ਕਿਹਾ ਕਿ ਗੁਰੂ ਕੇ ਲੰਗਰਾਂ ਲਈ ਦਸਵੰਧ ਕੱਢਣਾ ਗੁਰਮਤਿ ਦੀ ਰਵਾਇਤ ਹੈ।ਇਸ ਮੌਕੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ।
Punjab Post Daily Online Newspaper & Print Media