ਸਮਰਾਲਾ, 8 ਜੁਲਾਈ (ਪੰਜਾਬ ਪੋਸਟ – ਇੰਦਰਜੀਤ ਸਿੰਘ ਕੰਗ) – ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਜਿਲੇ ਅਤੇ ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ ਕਰਨ ਦੇ ਫੈਸਲੇ ਤਹਿਤ ਜਿਲਾ ਲੁਧਿਆਣਾ ਦੀ ਇਕਾਈ ਤਹਿਸੀਲ ਸਮਰਾਲਾ ਵਲੋਂ ਅੱਜ ਸਮਰਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਜਿਲ੍ਹਾ ਪਧਾਨ ਰੁਪਿੰਦਰਪਾਲ ਗਿੱਲ, ਜਨਰਲ ਸਕੱਤਰ ਸੁਖਵਿੰਦਰ ਲੀਲ, ਮੀਤ ਪ੍ਰਧਾਨ ਰਮਨਜੀਤ ਸੰਧੂ, ਜਿਲ੍ਹਾ ਆਗੂ ਹਰਜੀਤ ਕੌਰ ਸਮਰਾਲਾ ਅਤੇ ਸਾਬਕਾ ਮੁਲਾਜ਼ਮ ਆਗੂ ਤਰਲੋਚਨ ਸਮਰਾਲਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕਰੋਨਾ ਸੰਕਟ ਦੀ ਆੜ ਹੇਠ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵਲੋਂ ਸੂਬੇ ਦੇ ਜਨਤਕ ਅਦਾਰਿਆਂ ਨੂੰ ਸਰਮਾਏਦਾਰਾਂ ਕੋਲ ਕੌਡੀਆਂ ਦੇ ਭਾਅ ਵੇਚ ਕੇ ਨਿੱਜੀਕਰਨ ਲਾਗੂ ਕੀਤਾ ਜਾ ਰਿਹਾ ਹੈ।ਜਿਸ ਤਹਿਤ ਪੰਜਾਬ ਸਰਕਾਰ ਵਲੋਂ ਦਮਨਕਾਰੀ ਨੀਤੀਆਂ ਲਾਗੂ ਕਰਦਿਆਂ ਪੇਅ ਕਮਿਸ਼ਨ 31 ਦਸੰਬਰ 2020 ਤੱਕ ਅੱਗੇ ਪਾ ਦਿੱਤਾ ਗਿਆ ਹੈ, ਜਨਵਰੀ 2018 ਤੋਂ ਡੀ.ਏ ਜਾਮ ਹੈ, 158 ਮਹੀਨਿਆਂ ਦਾ ਬਕਾਇਆ ਦੱਬ ਲਿਆ ਗਿਆ ਹੈ, ਮਜ਼ਦੂਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿੱਚ ਵਾਧੇ ਦਾ ਪੱਤਰ ਰੱਦ ਕਰ ਦਿੱਤਾ ਗਿਆ ਹੈ ਅਤੇ ਹਜ਼ਾਰਾਂ ਕੱਚੇ, ਕੰਟਰੈਕਟ ਅਤੇ ਸੁਸਾਇਟੀਆਂ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ।ਜਿਨਾਂ ਵਿੱਚ ਅਧਿਆਪਕ, ਨਾਨ ਟੀਚਿੰਗ ਅਮਲਾ, ਜੰਗਲਾਤ ਵਰਕਰ, ਕੰਟਰੈਕਟ ਫੀਮੇਲ ਹੈਲਥ ਵਰਕਰ ਅਤੇ ਜਲ ਸਪਲਾਈ ਕਾਮੇ ਆਦਿ ਸ਼ਾਮਿਲ ਹਨ।ਮਿਡ ਡੇਅ ਮੀਲ ਤੇ ਆਸ਼ਾ ਵਰਕਰਾਂ ਕੋਲੋਂ ਨਿਗੂਣੇ ਭੱਤਿਆਂ ‘ਤੇ ਕੰਮ ਕਰਵਾਇਆ ਜਾ ਰਿਹਾ ਹੈ।
ਮਨਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਨਾ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ, ਵਰਕਰਾਂ ਤੇ ਘੱਟੋ ਘੱਟ ਉਜ਼ਰਤਾਂ ਲਾਗੂ ਨਾ ਕਰਨ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਨਾ ਕਰਨ ਅਤੇ ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਬੰਦ ਕਰਨ ਦੇ ਰੋਸ ਵਜੋਂ ਪੂਰੇ ਪੰਜਾਬ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਸ ਮੌਕੇ ਧਰਮਪਾਲ ਸਿੰਘ ਜਿਲ੍ਹਾ ਪ੍ਰਧਾਨ ਵਰਕਸ਼ਾਪ ਅਟੈਂਡੇਟ ਯੂਨੀਅਨ, ਮੁਲਾਜਮ ਆਗੂ ਹਰਜਿੰਦਰਪਾਲ ਸਮਰਾਲਾ, ਖੁਸ਼ਵੰਤ ਸਿੰਘ, ਬਲਜੀਤ ਸਿੰਘ, ਰਜਿੰਦਰ ਜੰਡਿਆਲੀ, ਰਕੇਸ਼ ਪੋਹੀੜ, ਹਰਦੀਪ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਸੁਨੀਲ ਕੁਮਾਰ, ਗੁਰਜਿੰਦਰ ਸਿੰਘ, ਮਨਜਿੰਦਰ ਸਿੰਘ, ਸ਼ਮਸ਼ੇਰ ਸਿੰਘ ਦੀਵਾਲਾ, ਲਾਲ ਸਿੰਘ, ਗੁਰਦੀਪ ਸਿੰਘ, ਬਿੱਟੂ ਸਿੰਘ, ਹਰਪ੍ਰੀਤ ਸਿੰਘ, ਰਨਜੀਤ ਸਿੰਘ ਅਤੇ ਸਿੰਮੀ ਮੌਜੂਦ ਸਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …