Thursday, December 12, 2024

ਮਾਮਲਾ ਜੰਮੂ ਕਸ਼ਮੀਰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਲਗਾਉਣ ਦਾ

ਅਗਲੀ ਚੋਣ ਤੱਕ ਪਹਿਲੀ ਕਮੇਟੀ ਨੂੰ ਸਮਾਂ ਦੇਵੇ ਜੰਮੂ ਕਸ਼ਮੀਰ ਸਰਕਾਰ- ਲੌਂਗੋਵਾਲ

ਅੰਮ੍ਰਿਤਸਰ, 8 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਜੀ.ਸੀ ਮੂਰਮੂ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਦਾ ਪ੍ਰਸ਼ਾਸਕ ਲਗਾਉਣ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ ਉਹ ਦਖਲ ਦੇਣ।
                ਦੱਸਣਯੋਗ ਹੈ ਕਿ ਗੁਰਦੁਆਰਾ ਬੋਰਡ ਦੀ ਮਿਆਦ ਇਸੇ ਮਹੀਨੇ ਖਤਮ ਹੋ ਰਹੀ ਹੈ, ਪਰੰਤੂ ਕੋਵਡ-19 ਦੇ ਚੱਲਦਿਆਂ ਚੋਣ ਕਰਵਾਉਣ ਦੀ ਥਾਂ ਪ੍ਰਸਾਸ਼ਨ ਵਲੋਂ ਪ੍ਰਬੰਧਕ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜੰਮੂ ਕਸ਼ਮੀਰ ਗੁਰਦੁਆਰਾ ਪ੍ਰਬੰਧਕੀ ਬੋਰਡ ਅਤੇ ਸਥਾਨਕ ਸੰਗਤਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕੀਤੀ ਗਈ ਹੈ।ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਪੱਤਰ ਲਿਖਿਆ ਹੈ ਕਿ ਪ੍ਰਸ਼ਾਸਕ ਲਾਉਣ ਦੀ ਕਾਰਵਾਈ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਪਹਿਲੀ ਕਮੇਟੀ ਨੂੰ ਨਵੀਂ ਚੋਣ ਤੱਕ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸਰਕਾਰੀ ਪ੍ਰਸਾਸ਼ਕ ਦੇ ਹੱਥਾਂ ਵਿੱਚ ਸੌਂਪਣਾ ਜਾਇਜ਼ ਨਹੀਂ ਹੈ।ਇਸ ਨਾਲ ਸੰਗਤੀ ਪ੍ਰਬੰਧ ਦੀ ਥਾਂ ਨਿੱਜੀ ਦਖਲਅੰਦਾਜ਼ੀ ਵਧੇਗੀ। ਗੁਰੂ ਘਰਾਂ ਦੀ ਮਰਯਾਦਾ ਅਤੇ ਪ੍ਰਬੰਧਾਂ ਵਿਚ ਸਰਕਾਰੀ ਨੁਮਾਇੰਦਿਆਂ ਦੀ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਇਸ ਲਈ ਪ੍ਰਬੰਧਕ ਲਗਾਉਣ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ।
                       ਇਸੇ ਦੌਰਾਨ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੂੰ ਨਾਮਜ਼ਦ ਕਰਨ ’ਤੇ ਪ੍ਰਤੀਕਰਮ ਦੇਂਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …