ਧੂਰੀ, 8 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ
ਸੰਗਰੂਰ ਰਾਮਵੀਰ ਦੀ ਸਰਪ੍ਰਸਤੀ ਹੇਠ ਯੁਵਕ ਸੇਵਾਵਾਂ ਵਿਭਾਗ ਸੰਗਰੂਰ ਅਤੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਸ ਨਾਇਕ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਵਾਨ ਵਿਖੇ ਪ੍ਰਿੰਸੀਪਲ ਯਾਦਵਿੰਦਰ ਸਿੰਘ ਦੀ ਅਗਵਾਈ ਵਿੱਚ ਵਣ ਮਹਾਂਉਤਸਵ ਮਨਾਇਆ ਗਿਆ।ਮੁੱਖ ਮਹਿਮਾਨਾਂ ਵੱਲੋਂ ਸਕੂਲ ਵਿੱਚ ਮੈਡੀਕਲ ਪੌਦੇ ਅਤੇ ਫਲਦਾਰ ਪੌਦੇ ਲਗਾਏ ਗਏ ਅਤੇ ਸਕੂਲ ਵਿੱਚ ਵਿਦਿਆਰਥਣਾਂ ਲਈ ਬਣਾਏ ਜਾਣ ਵਾਲੇ ਬਾਥਰੂਮ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਲੈਕਚਰਾਰ ਹਰਬੰਸ ਸਿੰਘ, ਲੈਕਚਰਾਰ ਸੁਖਜੀਤ ਸਿੰਘ, ਲੈਕ. ਨਿਸ਼ਾ ਨਾਰੰਗ, ਅਨੂ ਗੋਇਲ, ਮਿੱਠੂ ਖਾਂ, ਗਮਦੂਰ ਸਿੰਘ ਪੰਚ, ਸੁਰਿੰਦਰ ਸਿੰਘ, ਸੱਤਪਾਲ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media