ਜਿਲੇ ਅੰਦਰ ਹੋਏ ਐਕਟਿਵ ਕੇਸ 12
ਫਾਜਿਲਕਾ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਬੀ.ਐਸ.ਐਫ ਦੇ 14 ਜਵਾਨਾਂ ਨੇ ਮਿਸ਼ਨ ਫਤਿਹ ਮੁਹਿੰਮ ਤਹਿਤ ਕਰੋਨਾ ’ਤੇ ਜਿੱਤ ਪ੍ਰਾਪਤ ਕੀਤੀ ਹੈ।ਉਨਾਂ ਦੱਸਿਆ ਕਿ ਠੀਕ ਹੋਏ ਜਵਾਨਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਜਿਲੇ ਨਾਲ ਸਬੰਧਤ ਇਹ ਜਵਾਨ ਬੀ.ਐਸ.ਐਫ ਜਲੰਧਰ ਹਸਪਤਾਲ ਵਿਖੇ ਆਪਣਾ ਇਲਾਜ਼ ਕਰਵਾ ਰਹੇ ਸਨ।ਇਸ ਤਰਾਂ ਜ਼ਿਲੇ ਅੰਦਰ ਹੁਣ ਤੱਕ ਸਿਰਫ 12 ਕਰੋਨਾ ਐਕਟਿਵ ਕੇਸ ਰਹਿ ਗਏ ਹਨ।ਉਨਾਂ ਲੋੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵਿਅਕਤੀ ਨੂੰ ਬੁਖਾਰ, ਖਾਂਸੀ, ਜੁਕਾਮ, ਗਲਾ ਖਰਾਬ ਜਾਂ ਸਾਹ ਲੈਣ ਵਿੱਚ ਤਕਲੀਫ਼ ਹੋਵੇ ਤਾਂ ਤੁਰੰਤ ਡਾਕਟਰ ਜਾਂ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਨਾਲ ਹੱਥ ਨਾ ਮਿਲਾੳਂੁਣ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪ੍ਰਹੇਜ਼ ਕਰਨ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨ ਆਪਸੀ ਦੂਰੀ ਬਣਾ ਕੇ ਰੱਖਣ, ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ।