Thursday, September 17, 2026

ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀਆਂ ਲਾਗੂ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ ਦੀ ਵਰਤੋਂ ਅਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
                   ਜਾਰੀ ਹੁਕਮਾਂ ਵਿੱਚ ਉਹਨਾਂ ਸਪੱਸ਼ਟ ਕੀਤਾ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ।ਇਸ ਨਾਲ ਸਰਕਾਰੀ ਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਹੁੰਦਾ ਹੈ।ਇਸ ਲਈ ਇਹ ਪਾਬੰਦੀ ਲਗਾਈ ਗਈ ਹੈ, ਜੋ 5 ਸਤੰਬਰ 2020 ਤੱਕ ਲਾਗੂ ਰਹੇਗੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …