Thursday, September 17, 2026

ਕਾਕਾ ਨਵਇੰਦਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਲੌਂਗੋਵਾਲ, 9 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿੱਥੇ ਪੂਰੇ ਪੰਜਾਬ ਅੰਦਰ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਸਬਾ ਲੌਂਗੋਵਾਲ ਵਿਖੇ ਵੱਡੀ ਗਿਣਤੀ ‘ਚ ਅਕਾਲੀ ਵਰਕਰਾਂ ਵਲੋਂ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
               ਕਾਕਾ ਨਵਇੰਦਰਪ੍ਰੀਤ ਸਿੰਘ ਲੌਗੋਂਵਾਲ ਬੱਸ ਸਟੈਂਡ ਵਿਖੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੁਰੀ ਤਰਾਂ ਤੰਗ ਆ ਚੁੱਕੇ ਹਨ।ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਨੀਲੇ ਕਾਰਡਧਾਰਕਾਂ ਦੇ ਨਾਮ ਕੱਟਣ ਅਤੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਇੱਕ ਮੈਂਬਰ ਪਿੱਛੇ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ ਦੀ ਮੁਫਤ ਵੰਡ ਨਾ ਕਰਨ ਦੇ ਵਿਰੋਧ ਵਿ ਚ ਮੌਜੂਦਾ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ।
                  ਇਸ ਮੌਕੇ ਪਰਮਜੀਤ ਸਿੰਘ ਜੱਸੇਕਾ, ਸਰਪੰਚ ਸੁਖਵਿੰਦਰ ਸਿੰਘ ਸਤੀਪੁਰਾ, ਬਿੰਦਰ ਸਿੰਘ ਠੇਕੇਦਾਰ, ਗੁਰਮੀਤ ਸਿੰਘ ਲੱਲੀ ਸ਼ੇਰੇ ਪੰਜਾਬ ਟੈਂਟ ਹਾਊਸ, ਜਸਵਿੰਦਰ ਸਿੰਘ ਲਿਬੜਾ, ਬਿੰਦਰ ਸਿੰਘ ਬਿੰਦੀ, ਬਾਬਾ ਕੁਲਵੰਤ ਸਿੰਘ ਕਾਂਤੀ, ਹਰਜੀਤ ਸਿੰਘ ਅਕਾਲੀ, ਜਥੇਦਾਰ ਮਹਿਮਾ ਸਿੰਘ, ਹਰਬੰਸ ਸਿੰਘ ਮੌੜ, ਗੁਰਤੇਜ ਸਿੰਘ ਜੈਦ, ਗੁਰਚਰਨ ਸਿੰਘ ਦਰਾਕਾ, ਜਥੇਦਾਰ ਛੱਜੂ ਸਿੰਘ, ਜਥੇਦਾਰ ਸੁਖਦੇਵ ਸਿੰਘ, ਦਰਸ਼ਨ ਸਿੰਘ ਮੰਡੇਰ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …