Friday, September 11, 2026

ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ ਵਿੱਚ ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਪ੍ਰਾਪਤ ਕੀਤੇ ਵਜ਼ੀਫ਼ੇ

PPN15101421

ਅੰਮ੍ਰਿਤਸਰ, 15 ਅਕਤੂਬਰ (ਪ੍ਰੀਤਮ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਨਵੰਬਰ ਵਿੱਚ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆ ਵਿਦਿਆਰਥਣ ਮਨਪ੍ਰੀਤ ਕੌਰ +2 ਸੁਪਰ ਫਿਫਟੀ ਨੇ ਪੂਰੇ ਭਾਰਤ ਵਿੱਚੋਂ ਦਰਜਾ ਦੂਜਾ ਵਿੱਚੋਂ ਅੱਵਲ ਸਥਾਨ ਪ੍ਰਾਪਤ ਕਰਕੇ 5100 ਰੁਪਏ ਇਨਾਮੀ ਰਾਸ਼ੀ ਵਿਸ਼ੇਸ਼ ਤੌਰ ‘ਤੇ ਹਾਸਲ ਕੀਤੀ। ਜਦ ਕਿ ਸਕੂਲ ਦੇ 7 ਹੋਰਨਾਂ ਵਿਦਿਆਰਥੀਆਂ ਨੇ ਵੀ ਵਜ਼ੀਫ਼ੇ ਪ੍ਰਾਪਤ ਕੀਤੇ ਹਨ।
ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਜੀਫ਼ਾ ਹਾਸਲ ਕਰਨ ਵਾਲੇ ਉਕਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਦੱਸਿਆ ਕਿ ਵਜ਼ੀਫ਼ਾ ਪ੍ਰੀਖਿਆ ਵਿੱਚ ਸਕੂਲ ਦੇ 8 ਵਿਦਿਆਰਥੀਆਂ ਨੇ 2100 ਰੁਪਏ ਇਨਾਮੀ ਰਾਸ਼ੀ 14 ਅਕਤੂਬਰ ਨੂੰ ਸਕੱਤਰ ਧਰਮ ਪ੍ਰਚਾਰ ਕਮੇਟੀ ਦੁਆਰਾ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜੇ ਵਜ਼ੀਫ਼ੇ ਨੂੰ ਗਿਆਨੀ ਸਰਵਣ ਸਿੰਘ ਸੀਨੀਅਰ ਪ੍ਰਚਾਰ ਸ਼੍ਰੋਮਣੀ ਕਮੇਟੀ, ਗਿਆਨੀ ਜਗਦੇਵ ਸਿੰਘ ਹੈੱਡ ਪ੍ਰਚਾਰਕ, ਬੀਬੀ ਹਰਪ੍ਰੀਤ ਕੌਰ ਖਾਲਸਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ ਵੱਲੋਂ ਪ੍ਰਾਪਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਉਕਤ ਵਿਦਿਆਰਥੀਆਂ ਸਾਲਾਨਾ ਮੈਂਬਰਸ਼ਿਪ ਗੁਰਮਤਿ ਪ੍ਰਕਾਸ਼ ਵੀ ਦਿੱਤੀ ਗਈ। ਪ੍ਰਿੰਸੀਪਲ ਡਾ. ਬਰਾੜ ਨੇ ਜੇਤੂ ਵਿਦਿਆਰਥੀਆਂ ਨੂੰ ਧਾਰਮਿਕ ਦੇ ਇਹੋ ਜਿਹੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਅਤੇ ਆਏ ਹੋਏ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੱਜਣਾਂ ਦਾ ਧੰਨਵਾਦ ਕੀਤਾ। ਸਕੂਲ ਦੇ 12 ਸਾਇੰਸ ਦੇ ਵਿਦਿਆਰਥੀਆਂ ਨੇ ਡੀ. ਏ. ਵੀ. ਕਾਲਜ, ਹਾਥੀ ਗੇਟ ਵਿਖੇ ਕੇਂਦਰ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵੱਲੋਂ ਕਰਵਾਏ ਗਏ ਸਾਇੰਸ ਕੈਂਪ ਵਿੱਚ ਹਿੱਸਾ ਲਿਆ ਅਤੇ ਵਿਦਿਆਰਥੀ ਦਾਨਸ਼ਵੀਰ ਸਿੰਘ ਨੇ ਸਵਾਮੀ ਦਯਾਨੰਦ ਕਾਲਜ ਵਿਖੇ ਇਕ ਕੈਂਪ ਦੌਰਾਨ ਸੜਕ ‘ਤੇ ਲੱਗੇ ਸਪੀਡ ਬਰੇਕਰਾਂ ਤੋਂ ਬਿਜਲੀ ਬਣਾਉਣ ਦੇ ਪ੍ਰੋਜੈਕਟ ਨੂੰ ਪੇਸ਼ ਕਰਨ ‘ਤੇ 5000 ਰੁਪਏ ਦਾ ਚੈੱਕ ਹਾਸਲ ਕੀਤਾ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply