ਟੈਕ ਫ਼ੈਸਟ ਦੌਰਾਨ ਸੱਭਿਆਚਾਰਕ ਮੰਚ ਨੇ ਬੰਨਿਆ ਰੰਗ
ਅੰਮ੍ਰਿਤਸਰ, 15 ਅਕਤੂਬਰ (ਪ੍ਰੀਤਮ ਸਿੰਘ)-ਖਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਵੱਲੋਂ ਕਾਲਜ ਵਿੱਚ ‘ਟੈਕ ਫੈਸਟ-2014’ ਦਾ ਆਯੋਜਨ ਕੀਤਾ ਗਿਆ।ਸਮਾਗਮ ਦੌਰਾਨ ਕੰਪਿਊਟਰ ਵਿੱਦਿਆ ਵਿੱਚ ਨਵੀਆਂ ਹੋ ਰਹੀਆਂ ਖੋਜ਼ਾਂ ‘ਤੇ ਵਿਚਾਰ-ਵਟਾਂਦਰੇ ਤੋਂ ਇਲਾਵਾ ਕਾਲਜ ਦੇ ਵਿਹੜੇ ਵਿੱਚ ਸੱਭਿਆਚਾਰਕ ਮੰਚ ਨੇ ਖ਼ੂਬ ਰੰਗ ਬੰਨਿਆ। ਮੁੱਖ ਮਹਿਮਾਨ ਵਜੋਂ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਸ਼ੇ ਵਿੱਚ ਨਵੀਆਂ ਤਕਨੀਕਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਵਿੱਚ ਸਹਾਈ ਸਿੱਧ ਹੁੰਦੇ ਹਨ। ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਹਰਦੀਪ ਸਿੰਘ ਨੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਅਗਾਜ਼ ਕੀਤਾ ਅਤੇ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਡਾ. ਗੁਰਵਿੰਦਰ ਸਿੰਘ ਨੇ ਗੈਸਟ ਆਫ ਆਨਰ ਵਜੋਂ ਸ਼ਿਰਕਤ ਕੀਤੀ।ਸਮਾਰੋਹ ਵਿੱਚ ਸ਼ਹਿਰ ਦੇ 20 ਤੋਂ ਜਿਆਦਾ ਕਾਲਜਾਂ ਨੇ ਹਿੱਸਾ ਲਿਆ ਅਤੇ ਸੈਂਕੜੇ ਦੀ ਗਿਣਤੀ ਵਿੱਚ ਆਏ ਵਿਦਿਆਰਥੀਆਂ ਦੇ ਹੜ੍ਹ ਨੇ ਮੇਲਾ ਮਨਮੋਹਕ ਨਜ਼ਾਰਾ ਪੇਸ਼ ਕੀਤਾ। ਇਸ ਮੌਕੇ ਡਾ. ਢਿੱਲੋਂ ਨੇ ਕਿਹਾ ਕਿ ਅਜੌਕੇ ਸਮੇਂ ਵਿੱਚ ਹਰੇਕ ਕਾਰੋਬਾਰ ਕੰਪਿਊਟਰ ਨਾਲ ਜੁੜਦਾ ਜਾ ਰਿਹਾ ਹੈ। ਜਿਸ ਨਾਲ ਵਿਦਿਆਰਥੀ ਤੋਂ ਲੈ ਕੇ ਇਕ ਬਿਜਨਸਮੈਨ ਤੱਕ ਹਰੇਕ ਇਨਸਾਨ ਕੰਪਿਊਟਰ ‘ਤੇ ਨਿਰਭਰ ਹੁੰਦਾ ਜਾ ਰਿਹਾ ਹੈ, ਚਾਹੇ ਉਹ ਕਿਸੇ ਵੀ ਕਿੱਤੇ ਨਾਲ ਜੁੜਿਆ ਹੋਵੇ। ਇੰਟਰਨੈੱਟ ਦੇ ਜਰੀਏ ਉਹ ਆਪਣੀਆਂ ਸਮੱਸਿਆਵਾਂ ਦਾ ਹੱਲ ਮਿੰਟਾਂ ਵਿੱਚ ਸੁਲਝਾਅ ਸਕਦਾ ਹੈ।ਉਨ੍ਹਾਂ ਕਿਹਾ ਕਿ ਪ੍ਰੋਫੈਸ਼ਨਲ ਯੁੱਗ ਵਿੱਚ ਟੈਕ ਫੈਸਟ ਵਰਗੇ ਮੁਕਾਬਲੇ ਵਿਦਿਆਰਥੀਆਂ ਦੀ ਕਾਬਲੀਅਤ ਟੈਕਨੀਕਲ ਢੰਗ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖਸੀਅਤ ਨੂੰ ਨਿਖਾਰਦੇ ਹਨ।
ਇਸ ਤੋਂ ਪਹਿਲਾਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਡਾ. ਢਿੱਲੋਂ ਅਤੇ ਆਏ ਮਹਿਮਾਨਾਂ ਦਾ ਕਾਲਜ ਦੇ ਵਿਹੜੇ ਪੁੱਜਣ ‘ਤੇ ਨਿੱਘਾ ਸਵਾਗਤ ਕਰਦਿਆ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਕੀਤੇ ਮਾਰਗ ਦਰਸ਼ਕ ਸਦਕਾ ਹੁਨਰਮੰਦ, ਕਾਬਲ ਖਿਡਾਰੀ ਤੇ ਪੜ੍ਹਾਈ ਵਿੱਚ ਚੰਗਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ‘ਤੇ ਸਨਮਾਨਿਤ ਕਰਦੇ ਹੋਏ ਉਸ ਦੇ ਭਵਿੱਖ ਲਈ ਯੋਗ ਉਪਰਾਲੇ ਕਰਨ ਲਈ ਕਾਲਜ ਤੱਤਪਰ ਰਹੇਗਾ।
ਕੰਪਿਊਟਰ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ: ਹਰਭਜਨ ਸਿੰਘ ਨੇ ਕਿਹਾ ਕਿ ਇਸ ਤਕਨੀਕੀ ਮੇਲੇ ਦਾ ਮਕਸਦ ਜੀਵਨ ਦੇ ਵਿਭਿੰਨ ਖੇਤਰਾਂ ਵਿੱਚ ਇਨਫਾਰਮੇਸ਼ਨ ਟੈਕਨਾਲਜੀ ਦੀ ਵਰਤੋਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੈ। ਇਸ ਸਮਾਰੋਹ ਕਾਲਜ ਵਿੱਚ ਭਾਰੀ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਪਕਵਾਨਾਂ ਦੇ ਸਟਾਲਾਂ ਤੋਂ ਇਲਾਵਾ, ਖਰੀਦਦਾਰੀ ਦੀਆਂ ਅਲੱਗ-ਅਲੱਗ ਦੁਕਾਨਾਂ ਵੀ ਸਜਾਈਆਂ ਗਈਆਂ ਸਨ। ਸਮਾਰੋਹ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਅਤਾ ਦੀ ਝਲਕ ਪੇਸ਼ ਕਰਦੇ ਹੋਏ ਗਿੱਧਾ-ਬੋਲੀਆ, ਭੰਗੜਾ, ਸਕਿੱਟਾਂ, ਲੋਕ ਗੀਤ ਆਦਿ ਪੇਸ਼ ਕੀਤਾ। ਸਮਾਰੋਹ ਦੀ ਸਮਾਪਤੀ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਸ: ਸ਼ਰਨਜੀਤ ਸਿੰਘ ਢਿੱਲੋਂ ਜੇਤੂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਸਮਾਗਮ ਮੌਕੇ ਪ੍ਰੋ: ਕੁਲਜੀਤ ਕੌਰ, ਪ੍ਰੋ. ਪਰਮਿੰਦਰ ਕੌਰ, ਪ੍ਰੋ. ਸਨਦੀਪ ਸ਼ਰਮਾ, ਪ੍ਰੋ. ਸੰਜੇ ਸਰੀਨ, ਪ੍ਰੋ ਰਮਾ ਸ਼ਰਮਾ, ਪ੍ਰੋ. ਸਨਦੀਪ ਗੁਪਤਾ, ਪ੍ਰੋ. ਜੋਗਿੰਦਰ ਸਿੰਘ, ਪ੍ਰੋ. ਦਵਿੰਦਰ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਪੂਜਾ ਮੋਂਗਾ ਆਦਿ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਕੰਵਲਜੀਤ ਕੌਰ, ਪ੍ਰੋ: ਸੁਖਵਿੰਦਰ ਕੌਰ, ਪ੍ਰੋ: ਮਨੀ ਅਰੋੜਾ, ਪ੍ਰੋ ਰੁਪਿੰਦਰ ਕੌਰ, ਸ: ਅਵਤਾਰ ਸਿੰਘ, ਪ੍ਰੋ. ਸੁਖਪੁਨੀਤ ਕੌਰ, ਪ੍ਰੋ. ਰਾਜਕਰਨ ਸਿੰਘ, ਪ੍ਰੋ. ਗਗਨਪੀ੍ਰਤ ਕੌਰ, ਪ੍ਰੋ: ਪ੍ਰਭਜੋਤ ਕੌਰ, ਪ੍ਰੋ. ਜਗਬੀਰ ਸਿੰਘ, ਪ੍ਰੋ. ਪੂਨਮਜੀਤ ਕੌਰ, ਪ੍ਰੋ. ਨਿਤਿਨ ਵਾਲੀਆ, ਪ੍ਰੋ. ਨਵਜੀਤ ਸਿੰਘ, ਪ੍ਰੋ. ਨਵਨੀਤ ਕੌਰ, ਪ੍ਰੋ: ਹਰਸਿਮਰਨ ਸਿੰਘ ਮੌਜ਼ੂਦ ਸਨ।