ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਨੇੜਲੇ ਪਿੰਡ ਭੂੰਦੜ ਵਿਖੇ ਇੱਕ ਵਿਅਕਤੀ ਵਲੋਂ ਇੱਕ ਦਰਖਤ ਨਾਲ ਫਾਹਾ ਲਾ ਕੇ
ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕੋਟਭਾਈ ਦੇ ਏ.ਐਸ.ਆਈ ਮਨਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਬਾਰੇ ਜਾਣਕਾਰੀ ਮਿਲਣ ‘ਤੇ ਉਨਾਂ ਸਮੇਤ ਪੁਲਿਸ ਪਾਰਟੀ ਮੌਕੇ `ਤੇ ਜਾ ਕੇ ਦਰਖਤ ਨਾਲ ਲਟਕਦੀ ਲਾਸ਼ ਆਪਣੇ ਕਬਜੇ ਵਿੱਚ ਲੈ ਲਈ।ਫਾਹਾ ਲੈਣ ਵਾਲੇ ਵਿਅਕਤੀ ਦੀ ਪਛਾਣ ਜਗਜੀਤ ਸਿੰਘ ਵਾਸੀ ਕੋਠੇ ਸੰਧੂਆਂ ਵਾਲੇ ਅਬਲੂ (ਬਠਿੰਡਾ) ਵਜੋਂ ਹੋਈ ਹੈ, ਜੋ ਮਿਲਣ ਲਈ ਆਪਣੀ ਭੈਣ ਕੋਲ ਪਿੰਡ ਭੂੰਦੜ ਆਇਆ ਹੋਇਆ ਸੀ।ਉਨਾਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਬਿਆਨਾਂ `ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।
Check Also
ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …
Punjab Post Daily Online Newspaper & Print Media