ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਪੰਜਾਬ ਪੋਸਟ – ਰਾਜਵੰਤ ਸਿੰਘ ਤੱਖੀ) – ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਪਿਛਲੇ 14 ਸਾਲਾਂ ਤੋਂ ਠੇਕੇ `ਤੇ ਕੰਮ ਕਰ
ਰਹੇ ਰੂਰਲ ਫਾਰਮੇਸੀ ਅਫਸਰਾਂ ਦੁਆਰਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ।ਜ਼ਿਲ੍ਹਾ ਪ੍ਰੀਸ਼ਦ ਦਫਤਰ ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਅਤੇ ਵਿੱਤ ਮੰਤਰੀ ਖਿਲਾਫ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਜਤਾਇਆ।
ਰੂਰਲ ਫਾਰਮੇਸੀ ਅਫ਼ਸਰ ਐਸੋਸ਼ੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਨੇ ਕਿਹਾ ਪੰਜਾਬ ਸਰਕਾਰ ਦੁਆਰਾ ਅਣਸੁਣਿਆ ਕੀਤੇ ਜਾਣ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਫਿਰੋਜ਼ਪੁਰ ਦੇ ਫਾਰਮਾਸਿਸਟ ਰਵੀ ਕੁਮਾਰ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਖੁਸ਼ੀ ਕਰਨ ਦੀ ਕੋਸ਼ਿਸ ਕੀਤੀ ਗਈ ਹੈ।ਜਿਸ ਦੇ ਜਿੰਮੇਵਾਰ ਪੰਚਾਇਤ ਮੰਤਰੀ, ਵਿੱਤ ਮੰਤਰੀ ਸਮੇਤ ਉਚ ਅਫਸ਼ਰਸ਼ਾਹੀ ਹੈ।ਆਗੂਆਂ ਨੇ ਕਿਹਾ ਕਿ ਹੁਣ ਲੜਾਈ ਆਰ ਜਾਂ ਪਾਰ ਦੀ ਬਣ ਚੁੱਕੀ ਹੈ।ਜਿਸ ਦੇ ਤਹਿਤ ਜਥੇਬੰਦੀ ਵਲੋਂ 11 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਰਿਹਾਇਸ਼ ਕਾਦੀਆਂ ਵਿਖੇ ਹੱਲਾ ਬੋਲ ਰੈਲੀ ਕੀਤੀ ਜਾਵੇਗੀ।
ਇਸ ਮੌਕੇ ਧਰਨੇ ਵਿੱਚ ਮਨਜਿੰਦਰ ਸਿੰਘ, ਚਰਨਜੀਤ ਸਿੰਘ, ਅਸ਼ੋਕ ਕੁਮਾਰ, ਬਲਕਾਰ ਸਿੰਘ, ਗੁਰਬਾਜ ਸਿੰਘ, ਗੁਰਦੇਵ ਸਿੰਘ, ਕੁਲਵੀਰ ਕੌਰ, ਰਣਜੀਤ ਸਿੰਘ, ਰਾਜ ਕੁਮਾਰ, ਦਿਲਬਾਗ ਸਿੰਘ, ਰਿਸ਼ੀਪਾਲ ਸਿੰਘ, ਗੁਰਪ੍ਰੀਤ ਸਿੰਘ, ਦਿਆਲ ਕੌਰ, ਸੰਮੀਤਾ ਤੇ ਅਨਿਲ ਕੁਮਾਰ ਵੀ ਹਾਜ਼ਰ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media