Thursday, July 9, 2026

ਵਾਰਡ ਨੰ: 70 ਦੇ ਵਿਕਾਸ ਕਾਰਜ਼ਾਂ ਲਈ ਲੱਗੇ 80 ਲੱਖ ਦੇ ਟੈਂਡਰ – ਸੋਨੀ

ਕੰਕਰੀਟ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਟੱਕ ਲਗਾ ਕੇ ਕੀਤੀ ਸ਼ੁਰੂਆਤ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਾਰਡ ਨੰ: 70 ਵਿੱਚ ਵਿਕਾਸ ਕਾਰਜ਼ਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਾਰਡ ਦੀਆਂ ਹਰੇਕ ਗਲੀਆਂ ਨੂੰ ਪੱਕਿਆਂ ਕੀਤਾ ਜਾਵੇਗਾ।ਇਸ ਕੰਮ ਲਈ 80 ਲੱਖ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਛੇਤੀ ਹੀ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸ਼ੁਰੂਆਤ ਹੋ ਜਾਵੇਗੀ।
               ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਵਾਰਡ ਨੰ: 70 ਅਧੀਨ ਪੈਂਦੇ ਸਤਨਾਮ ਨਗਰ ਅਤੇ ਭਰਾੜੀਵਾਲ ਵਿਖੇ ਕੰਕਰੀਟ ਨਾਲ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਮੌਕੇ ਕੀਤਾ।ਸੋਨੀ ਨੇ ਕਿਹਾ ਕਿ ਵਾਰਡ ਨੰ: 70 ਵਿੱਚ 90 ਫੀਸਦੀ ਤੋਂ ਜਿਆਦਾ ਵਿਕਾਸ ਦੇ ਕੰਮ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਵਾਰਡ ਵਿੱਚ ਐਲ.ਈ.ਡੀ ਲਾਈਟਾਂ ਲੱਗਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਸੋਨੀ ਨੇ ਅਧਿਕਾਰੀਆਂ ਤੇ ਠੇਕੇਦਾਰ ਨੂੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਕੰਮ ਦੀ ਗੁਣਵਤਾ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਸਮੇਂ-ਸਮੇਂ ਆ ਕੇ ਕੰਮ ਦੀ ਗੁਣਵੱਤਾ ਦੀ ਜਾਂਚ ਕੀਤੀ ਜਾਵੇਗੀ।
                ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਪਰਮਜੀਤ ਚੋਪੜਾ, ਏ.ਸੀ.ਪੀ ਰਾਣਾ ਸ਼ਰਮਾ, ਕਮਲ ਸ਼ਰਮਾ, ਗੁਰਦੀਪ ਸਿੰਘ ਅਤੇ ਬਲਦੇਵ ਸਿੰਘ ਤੋਂ ਇਲਾਵਾ ਇਲਾਕਾ ਵਾਸੀ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …