ਬਟਾਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਇੰਦਰਜੀਤ ਸਿੰਘ ਹਰਪੁਰਾ ਨੇ ਜਿਲਾ ਲੋਕ ਸੰਪਰਕ ਅਫਸਰ ਬਟਾਲਾ ਵਜੋਂ ਅੱਜ ਅਹੁੱਦਾ ਸੰਭਾਲ ਲਿਆ ਹੈ।ਇਸ ਤੋ
ਪਹਿਲਾਂ ਉਹ ਸਹਾਇਕ ਲੋਕ ਸੰਪਰਕ ਅਫਸਰ (ਏ.ਪੀ.ਆਰ.ਓ) ਬਟਾਲਾ ਵਿਖੇ ਸੇਵਾਵਾਂ ਨਿਭਾਅ ਰਹੇ ਸਨ।ਅਹੁੱਦਾ ਸੰਭਾਲਣ ਮੌਕੇ ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਬਲਜਿੰਦਰ ਸਿੰਘ ਤਹਿਸੀਲਦਾਰ ਬਟਾਲਾ, ਸ੍ਰੀਮਤੀ ਅਮਨਦੀਪ ਕੌਰ ਬੀ.ਡੀ.ਪੀ.ਓ ਬਟਾਲਾ ਅਤੇ ਐਸ.ਐਸ ਬੋਰਡ ਦੇ ਮੈਂਬਰ ਭੁਪਿੰਦਰਪਾਲ ਸਿੰਘ ਭਗਤੁਪੁਰ, ਉਘੇ ਸਮਾਜ ਸੇਵੀ ਹਰਮਨ ਸਿੰਘ ਗੁਰਾਇਆ, ਨੈਸ਼ਨਲ ਐਵਾਡੀ ਸਰਪੰਚ ਪੰਥਦੀਪ ਸਿੰਘ ਛੀਨਾ, ਸਟੇਟ ਐਵਾਰਡੀ ਸਰਪੰਚ ਦਲਜੀਤ ਸਿੰਘ ਚੂਹੇਵਾਲ ਅਤੇ ਬਟਾਲਾ ਸਹਿਰ ਦੀਆਂ ਪ੍ਰਮੁੱਖ ਸਖਸੀਅਤਾਂ ਨੇ ਉਨਾਂ ਨੂੰ ਮੁਬਾਰਕਾਂ ਦਿੱਤੀਆਂ ।
ਜਿਲਾ ਲੋਕ ਸੰਪਰਕ ਅਫਸਰ ਬਟਾਲਾ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਉਹਨਾਂ ਦੀ ਪਹਿਲੀ ਤਰਜ਼ੀਹ ਪੰਜਾਬ ਸਰਕਾਰ ਦੀ ਮਿਸ਼ਨ ਫਤਿਹ ਜਾਗਰੂਕਤਾ ਮੁਹਿੰਮ ਨੂੰ ਬਟਾਲਾ ਜਿਲੇ ਵਿੱਚ ਜਮੀਨੀ ਪੱਧਰ ਤੱਕ ਪਹੁੰਚਾਉਣਾ ਹੈ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media