ਪਟਿਆਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਸ੍ਰੀ ਕਾਲੀ ਮਾਤਾ ਮੰਦਰ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਨੂੰ
ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਰੋਨਾ ਕਾਰਨ ਮੰਦਰ ਵਿੱਚ ਭੋਗ/ਪ੍ਰਸ਼ਾਦ ਚੜਾਉਣਾ ਪਹਿਲਾਂ ਹੀ ਬੰਦ ਸੀ, ਪਰ ਇਸ ਦੇ ਬਾਵਜੂਦ ਧਿਆਨ ਵਿੱਚ ਆਇਆ ਹੈ ਕਿ ਮੰਦਰ ਦੇ ਬਾਹਰ ਸਾਰੀਆਂ ਦੁਕਾਨਾਂ ਖੁੱਲਦੀਆਂ ਹਨ ਅਤੇ ਮੰਦਰ ਦਾ ਪ੍ਰਸ਼ਾਦ/ਸਮਾਨ ਆਦਿ ਵੇਚਦੀਆਂ ਹਨ।ਇਸ ਲਈ ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਇਹਤਿਆਤ ਵਜੋਂ ਮੰਦਰ ਦੇ ਬਾਹਰ ਪ੍ਰਸ਼ਾਦ ਦੀਆਂ ਦੁਕਾਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media