ਬਠਿੰਡਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਬਠਿੰਡਾ ਜ਼ਿਲ੍ਹੇ ਵਿਚ ਇਸ ਵੇਲੇ ਤੱਕ ਕਰੋਨਾ ਨਾਲ ਸਬੰਧਤ 14459 ਨਮੂਨੇ ਲਏ ਗਏ ਹਨ।ਜਿੰਨ੍ਹਾਂ ਵਿਚੋਂ ਸਿਰਫ
182 ਦੇ ਨਮੂਨੇ ਪਾਜ਼ਟਿਵ ਆਏ ਹਨ।ਖੁਸ਼ੀ ਦੀ ਗੱਲ ਇਹ ਹੈ ਕਿ ਹੁਣ ਤੱਕ 117 ਵਿਅਕਤੀ ਕਰੋਨਾਂ ਨੂੰ ਮਾਤ ਪਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।ਜ਼ਿਲ੍ਹੇ ‘ਚ 5 ਮੌਤਾਂ ਹੋ ਚੁੱਕੀਆ ਹਨ ਜਿਨ੍ਹਾਂ ਵਿਚੋਂ 4 ਵਿਅਕਤੀ ਜ਼ਿਲ੍ਹੇ ਨਾਲ ਅਤੇ ਇੱਕ ਬਾਹਰਲੇ ਜ਼ਿਲ੍ਹੇ ਨਾਲ ਸਬੰਧਤ ਸੀ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਬੀ.ਸ੍ਰੀ ਨਿਵਾਸਨ ਨੇ ਦਿੱਤੀ ਹੈ।
ਡਾ: ਕੁੰਦਨ ਪਾਲ ਨੇ ਹੋਰ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ `ਚ 15 ਲੋਕਾਂ ਦੀਆਂ ਕਰੋਨਾ ਪਾਜ਼ਟਿਵ ਰਿਪੋਰਟਾਂ ਪ੍ਰਾਪਤ ਹੋਈਆਂ ਹਨ।ਪ੍ਰਾਪਤ ਪਾਜ਼ਟਿਵ ਰਿਪੋਰਟਾਂ ਵਿਚੋਂ 13 ਇਥੋ ਦੀ ਇੱਕ ਉਦਯੋਗਿਕ ਇਕਾਈ ਨਾਲ ਸਬੰਧਤ ਹਨ ਜਦਕਿ ਇੱਕ ਵਿਅਕਤੀ ਪੇਂਡੂ ਅਤੇ ਇੱਕ ਸ਼ਹਿਰੀ ਖੇਤਰ ਨਾਲ ਸਬੰਧਤ ਹੈ।
ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈ ਕਿ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਾਉਣਾ ਯਕੀਨੀ ਬਣਾਉਣ, ਵਾਰ-ਵਾਰ ਹੱਥ ਧੋਣ ਅਤੇ ਲਗਭਗ 2-2 ਗਜ਼ ਦੀ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਮਹਾਂਮਾਰੀ ਨੂੰ ਮਾਤ ਪਾਈ ਜਾ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media