Friday, November 22, 2024

ਜੈਤੋ ਦੀ 8 ਸਾਲਾ ਲੜਕੀ ਕੋਰੋਨਾ ਪਾਜ਼ਟਿਵ

ਫਰੀਦਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਤੱਕ 11141 ਸੈਂਪਲ ਲੈਬ ਵਿੱਚ ਭੇਜੇ ਜਾ ਚੁੱਕੇ ਹਨ।ਅੱਜ ਪ੍ਰਾਪਤ ਨਤੀਜਿਆਂ ਵਿੱਚ ਗਊਸ਼ਾਲਾ ਰੋਡ ਜੈਤੋ ਦੇ ਪਹਿਲਾਂ ਕੋਰੋਨਾ ਪਾਜ਼ਟਿਵ ਆਈ ਔਰਤ ਦੀ 8 ਸਾਲਾ ਬੇਟੀ ਦੀ ਰਿਪੋਰਟ ਵੀ ਕੋਰੋਨਾ ਪਾਜ਼ਟਿਵ ਆਈ ਹੈ।ਜ਼ਿਲੇ ਦੇ 107 ਵਿਅਕਤੀ ਕੋਰੋਨਾ ਤੋਂ ਤੰਦਰੁਸਤ ਹੋ ਚੱਕੇ ਹਨ।ਹਾਲ ਹੀ ਵਿੱਚ ਪਾਜ਼ਟਿਵ ਆਏ ਮਰੀਜ਼ ਨੂੰ ਆਈਸੋਲੇਸ਼ੇਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।ਹੁਣ ਜ਼ਿਲੇ ਵਿੱਚ ਕੋਰੋਨਾ ਦੇ ਐਕਟਿਵ ਕੇਸ 41 ਹੋ ਗਏ ਹਨ।ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਲਾਪਰਵਾਹੀ ਨਾ ਵਰਤਣ ਅਤੇ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਤੇ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
               ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਸੈਂਪਲਿੰਗ ਲਈ ਜ਼ਿਲੇ ਅੰਦਰ 5 ਫਲੂ ਕਾਰਨਰ ਜੈਤੋ, ਬਾਜਾਖਾਨਾ, ਕੋਟਕਪੁਰਾ, ਸਾਦਿਕ ਅਤੇ ਫਰੀਦਕੋਟ ਸਥਾਪਿਤ ਕੀਤੇ ਗਏ ਹਨ।ਸ਼ੱਕ ਦੂਰ ਕਰਨ ਲਈ ਕੋਈ ਵੀ ਕੋਰੋਨਾ ਸੈਂਪਲ ਦੇ ਸਕਦਾ ਹੈ।ਉਨਾਂ ਕਿਹਾ ਵਿਭਾਗ ਵਲੋਂ ਕੋਰੋਨਾ ਜਗਰੂਕਤਾ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ।ਉਨਾ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਜਾਰੀ ਕੋਰੋਨਾ ਜਾਗਰੂਕਤਾ ਸਮੱਗਰੀ ਜਨਤਕ ਸਥਾਨਾਂ ‘ਤੇ ਪ੍ਰਦਰਸ਼ਿਤ ਅਤੇ ਹਸਪਤਾਲਾਂ ਵਿੱਚ ਇਲਾਜ਼ ਲਈ ਆ ਰਹੇ ਮਰੀਜ਼ਾਂ ਨੂੰ ਤਕਸੀਮ ਕੀਤੀ ਜਾ ਰਹੀ ਹੈ।ਘਰ ਤੋਂ ਬਾਹਰ ਜਾਣ ਲੱਗਿਆਂ ਹਰ ਸਾਵਧਾਨੀ ਨੂੰ ਆਪਣੀਆਂ ਆਦਤਾਂ ਵਿੱਚ ਸ਼ਾਮਿਲ ਕਰ ਲਓ।ਮਾਸਕ ਨਾਲ ਨੱਕ ਤੇ ਮੂੰਹ ਢੱਕ ਕੇ ਰੱਖਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਵਾਰ-ਵਾਰ ਹੱਥ ਧੋਣਾ ਜਾਂ ਸੈਨੇਟਾਈਜ਼ਰ ਦਾ ਪ੍ਰਯੋਗ ਕਰਨਾ ਨਾ ਭੁੱਲੋ।ਉਨਾ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਚੱਲ ਰਿਹਾ ਹੈ।ਕੋਰੋਨਾ ਦੀ ਰੋਕਥਾਮ ਲਈ ਵਿਭਾਗ ਵਲੋਂ 94 ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ।ਉਨਾਂ ਕਿਹਾ ਕਿ ਪਾਜ਼ਟਿਵ ਆਏ ਕੇਸ ਦੇ ਸੰਪਰਕ ਵਿੱਚ ਆਏ ਹੋਰ ਵਿਅਕਤੀਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨਾਂ ਦੇ ਸੈਂਪਲ ਇਕੱਤਰ ਕਰਕੇ ਉਨਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।ਉਨਾਂ ਅਫਵਾਹਾਂ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਕੋਵਾ ਪੰਜਾਬ ਐਪ ਡਾਉਨਲੋਡ ਕਰਨ ਦੀ ਅਪੀਲ ਵੀ ਕੀਤੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …