ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨੂੰ ਗਲਤ ਬਣੇ ਕਾਰਡ ਕੱਟਣ ਦੀ ਕੀਤੀ ਹਦਾਇਤ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਅੱਜ ਆਪਣੇ ਨਿਵਾਸ ਅਸਥਾਨ 
ਵਿਖੇ ਜ਼ਿਲਾ੍ਹ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ। ਜਿਸ ਵਿਚ ਮੈਡਮ ਜਸਜੀਤ ਕੌਰ ਜ਼ਿਲਾ੍ਹ ਖੁਰਾਕ ਤੇ ਸਿਵਲ ਸਪਲਾਈ ਅਫਸਰ, ਮਹਿੰਦਰ ਅਰੋੜਾ ਏ.ਐਫ.ਐਸ.ਓ, ਮਨਮੀਤ ਮੱਖਣੀ, ਗੋਰਵ ਸ਼ਰਮਾ, ਅੰਮ੍ਰਿਤਪਾਲ ਸਿੰਘ, ਆਕਾਸ਼ ਭਾਟਿਆ, ਰਮਨਜੋਤ ਸਾਰੇ ਇੰਸਪੈਕਟਰ ਫੂਡ ਸਪਲਾਈ ਵਿਭਾਗ, ਵਿਕਾਸ ਸੋਨੀ ਕੋਸਲਰ, ਗੁਰਦੇਵ ਸਿੰਘ ਦਾਰਾ, ਸਰਬਜੀਤ ਸਿੰਘ ਲਾਟੀ ਵੀ ਹਾਜਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਲੋੜਵੰਦਾਂ ਦੇ ਨੀਲੇ ਕਾਰਡ ਬਣਾਉਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਸਬੰਧਤ ਅਧਿਕਾਰੀਆਂ ਵਲੋ ਖੁਦ ਘਰ ਘਰ ਜਾ ਕੇ ਲੋੜਵੰਦਾਂ ਦੇ ਨੀਲੇ ਕਾਰਡ ਬਣਾਏ ਜਾਣ।ਉਨਾਂ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਗਲਤ ਬਣੇ ਨੀਲੇ ਕਾਰਡ ਤੁਰੰਤ ਕੱਟੇ ਜਾਣ ਅਤੇ ਲੋੜਵੰਦਾਂ ਦੇ ਕਾਰਡ ਬਣਾਏ ਜਾਣ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਅਹਿਮ ਉਦੇਸ਼ ਸੀ ਕਿ ਗਰੀਬੀ ਰੇਖਾ ਤੋ ਹੇਠਾਂ ਰਹਿ ਰਹੇ ਲੋਕਾਂ ਨੂੰ ਸਸਤੇ ਰੇਟਾਂ ਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇ ਅਤੇ ਇਸ ਲਈ ਗਰੀਬੀ ਰੇਖਾ ਤੋ ਹੇਠਾਂ ਰਹਿ ਰਹੇ ਪਰਿਵਾਰਾਂ ਲਈ ਨੀਲੇ ਕਾਰਡ ਬਣਾਏ ਜਾਣ।
ਸੋਨੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਅਜੇ ਵੀ ਪ੍ਰਵਾਸੀ ਮਜ਼ਦੂਰ ਇਥੇ ਹੀ ਰਹਿ ਰਹੇ ਹਨ, ਉਨਾਂ ਸਬੰਧਤ ਫੂਡ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਇਲਾਕਿਆਂ ਦਾ ਦੌਰਾ ਕਰਕੇ ਲੋੜਵੰਦਾਂ ਤੱਕ ਮੁਫਤ ਰਾਸ਼ਨ ਕਿੱਟਾਂ ਪਹੁੰਚਾਉਣ ਤਾਂ ਜੋ ਕੋਈ ਵੀ ਭੁੱਖਾ ਨਾ ਰਹਿ ਸਕੇ।
Punjab Post Daily Online Newspaper & Print Media