Friday, March 6, 2026

ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ

ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੁਲਿਸ ਥਾਣਾ ਲਹਿਰਾਗਾਗਾ ਵਿਖੇ ਡਿਊਟੀ ਨਿਭਾਅ ਰਹੇ ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੂੰ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਬਦਲੇ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ ਡੀ.ਜੀ.ਪੀ ਡਿਸਕ ਨਾਲ ਸਨਮਾਨਿਤ ਕੀਤਾ ਹੈ।ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੂੰ ਇਹ ਡਿਸਕ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਸਿੱਧ ਉਦਯੋਗਪਤੀ ਸਮਾਜ ਸੇਵੀ ਠੇਕੇਦਾਰ ਤਰਸੇਮ ਸਿੰਗਲਾ ਜਖੇਪਲ ਨੇ ਕਿਹਾ ਕਿ ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੇ ਕੋਰੋਨਾ ਵਾਇਰਸ ਦੇ ਨਾਜ਼਼ੁਕ ਸਮੇਂ ਵਿੱਚ ਦਿਨ ਰਾਤ ਲੋੜਵੰਦ ਪਰਿਵਾਰਾਂ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਸਖਤ ਡਿਊਟੀ ਕੀਤੀ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਣ ਲਈ ਹਮੇਸ਼ਾਂ ਪ੍ਰੇਰਿਤ ਕਰਦੇ ਆ ਰਹੇ ਹਨ।ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਦੀਆਂ ਵਧੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਸੰਦੀਪ ਗਰਗ ਵਲੋਂ ਕੀਤੀ ਗਈ ਸਿਫਾਰਸ਼ ‘ਤੇ ਇਹ ਸਨਮਾਨ ਪ੍ਰਾਪਤ ਹੋਇਆ ਹੈ।
              ਜਿਕਰਯੋਗ ਹੈ ਕਿ ਇਸ ਸਬੰਧੀ ਪੁਲਿਸ ਲਾਈਨ ਪਟਿਆਲਾ ਵਿਖੇ ਰੱਖੇ ਗਏ ਸਮਾਗਮ ਦੌਰਾਨ ਆਈ.ਜੀ ਪਟਿਆਲਾ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।ਥਾਣਾ ਮੁਖੀ ਸੁਰਿੰਦਰ ਕੁਮਾਰ ਭੱਲਾ ਨੂੰ ਇਲਾਕੇ ਦੇ ਪ੍ਰਮੁੱਖ ਸਮਾਜ ਸੇਵੀ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਮੁਬਾਰਕਾਂ ਦਿੱਤੀਆਂ।ਪ੍ਰਸਿੱਧ ਮੰਚ ਸੰਚਾਲਕ ਤੇ ਗਾਇਕ ਕੁਲਵੰਤ ਉਪਲੀ ਸੰਗਰੂਰ, ਇੰਟਰਨੈਸ਼ਨਲ ਲੋਕ ਗਾਇਕ ਕਲਾ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਲਹਿਰਾਂ ਗਾਗਾ, ਸਾਹਿਤਕਾਰ ਰਾਮਫਲ ਰਾਜਲਹੇੜੀ. ਗੀਤਕਾਰ ਮੁਸਤਾਕ ਲਸਾੜਾ, ਗਾਇਕ ਸੁਲੇਖ ਦਰਦੀ, ਗਿੱਲ ਅਕੋਈ ਵਾਲਾ, ਧਾਰਮਿਕ ਗਾਇਕ ਕੇ.ਕੇ ਬਾਂਸਲ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …