ਲੌਂਗੋਵਾਲ, 11 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਨਾਭਾ ਗੇਟ ਵਿਖੇ ਹਾਊਸਫੈਡ ਦੇ ਸਮੂਹ ਮੁਲਾਜ਼ਮਾਂ ਵਲੋਂ ਸੰਖੇਪ ਪਰ ਪ੍ਰਭਾਵਸ਼ਾਲੀ
ਸਨਮਾਨ ਅਤੇ ਵਿਦਾਇਗੀ ਸਮਾਗਮ ਦਾ ਆਯੋਜਨ ਸ਼੍ਰੀਮਤੀ ਦਵਿੰਦਰ ਕੌਰ ਸੁਪਰਡੈਂਟ ਅਤੇ ਅਮਰਜੀਤ ਸਿੰਘ ਕਾਰਜਕਾਰੀ ਸੁਪਰਡੈਂਟ ਦੀ ਅਗਵਾਈ ਹੇਠ ਸੰਪਨ ਹੋਇਆ।ਸੇਵਾ ਮੁਕਤ ਹੋਏ ਕਰਮਜੀਤ ਸਿੰਘ ਇੰਸਪੈਕਟਰ ਹਾਊਸਫੈਡ ਸੰਗਰੂਰ ਉਨ੍ਹਾਂ ਦੀ ਪਤਨੀ ਸਰਦਾਰਨੀ ਗੁਰਮੇਲ ਕੌਰ ਅਤੇ ਮੇਜਰ ਸਿੰਘ ਸਕੱਤਰ ਸੁਨਾਮ ਅਤੇ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਸੁਖਚਰਨ ਕੌਰ ਨੂੰ ਸਨਮਾਨਿਤ ਕੀਤਾ ਗਿਆ।ਪ੍ਰਧਾਨਗੀ ਮੰਡਲ ਵਿੱਚ ਸਮਾਜ ਸੇਵੀ ਐਡਵੋਕੇਟ ਨਰੇਸ਼ ਜੁਨੇਜਾ ਜਿਹੜੇ ਕਿ ਹਾਊਸਫੈਡ ਨਾਲ ਜੁੜੇ ਹੋਏ ਹਨ ਤੇ ਪਿਛਲੇ ਚਾਰ ਮਹੀਨਿਆਂ ਦੌਰਾਨ ਕਰੋਨਾ ਬਿਮਾਰੀ ਦੇ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ, ਨੇ ਸ਼ਮੂਲੀਅਤ ਕੀਤੀ।ਚੇਤਨ ਰਾਮ ਵਲੋਂ ਕੀਤੇ ਗਏ ਮੰਚ ਸੰਚਾਲਣ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ (ਐਮ.ਐਂਡ.ਏ) ਦੇ ਸੂਬਾ ਪ੍ਰਧਾਨ ਅਤੇ ਜੈ ਜਵਾਲਾ ਸੇਵਾ ਸੰਮਤੀ ਦੇ ਚੇਅਰਮੈਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਮਾਨ ਸਨਮਾਨ, ਸਤਿਕਾਰ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸੀਬ ਹੁੰਦਾ ਹ, ਜਿੰਨਾਂ ਨੇ ਆਪਣੀ ਸੇਵਾ ਦੌਰਾਨ ਮੁਲਾਜ਼ਮ ਅਤੇ ਲੋਕ ਭਲਾਈ ਦੇ ਕੰਮ ਕੀਤੇ ਹੁੰਦੇ ਹਨ।ਇੰਸਪੈਕਟਰ ਕਰਮਜੀਤ ਸਿੰਘ ਅਤੇ ਸਕੱਤਰ ਮੇਜਰ ਸਿੰਘ ਨੇ ਸਮੁੱਚੇ ਹਾਊਸਫੈਡ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾਂ ਹੀ ਹਾਊਸਫੈਡ ਦੇ ਰਿਣੀ ਰਹਿਣਗੇ ।
ਇਸ ਮੌਕੇ ਐਡਵੋਕੇਟ ਨਰੇਸ਼ ਜੁਨੇਜਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਨੈਬ ਸਿੰਘ, ਚੇਤ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਤੇਜ ਸਿੰਘ ਚਹਿਲ, ਜਸਵੀਰ ਸਿੰਘ, ਗੋਪਾਲ ਸਿੰਘ, ਨਰੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।ਕਰਮਜੀਤ ਸਿੰਘ, ਮੇਜਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼ਾਨਦਾਰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media