Saturday, September 21, 2024

`ਮਿਸ਼ਨ ਫ਼ਤਿਹ` ਤਹਿਤ ਜ਼ਿਲ੍ਹੇ ‘ਚ 12187 ਲੋਕਾਂ ਦੀ ਹੋਈ ਸੈਂਪਲਿੰਗ

88 ਫੀਸਦੀ ਤੋਂ ਜਿਆਦਾ ਸੈਂਪਲ ਨਿਕਲੇ ਨੈਗੇਟਿਵ

ਫਿਰੋਜਪੁਰ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ `ਮਿਸ਼ਨ ਫ਼ਤਿਹ` ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੀ ਜਾਂਚ ਲਈ ਹੁਣ ਤੱਕ 12187 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ।
               ਡਿਪਟੀ ਕਮਿਸ਼ਨਰ ਫਿਰੋਜਪੁਰ ਗੁਰਪਾਲ ਸਿੰਘ ਚਾਹਲ ਨੇ ਦਸਿਆ ਕਿ ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਲਗਾਤਾਰ ਇਹ ਟੈਸਟ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੁਣ ਤੱਕ ਫਿਰੋਜਪੁਰ ਪ੍ਰਸ਼ਾਸ਼ਨ ਵਲੋਂ 12187 ਸ਼ੱਕੀ ਮਰੀਜ਼ਾਂ ਦੇ ਗਲੇ ਰਾਹੀਂ ਟੈਸਟ ਲਏ ਗਏ ਹਨ, ਜਿਨਾਂ ਵਿਚੋਂ 10827 ਟੈਸਟਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ 400 ਤੋਂ ਜਿਆਦਾ ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ।ਹੁਣ ਤੱਕ 88 ਫੀਸਦ ਤੋਂ ਜਿਆਦਾ ਸੈਂਪਲ ਨੈਗੇਟਿਵ ਆਏ ਹਨ।ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲੇ ਵਿੱਚ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸੰਜ਼ੀਦਾ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲੇ ਨੂੰ ਕੋਰੋਨਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
                ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਜ਼ਿਲੇ ਵਿੱਚ ਡੋਰ ਟੂ ਡੋਰ ਸਕਰੀਨਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਆਸ਼ਾ ਵਰਕਰਾਂ ਅਤੇ ਸਿਹਤ ਕਾਮਿਆਂ ਦੀ ਟੀਮ ਲੋਕਾਂ ਦੇ ਘਰ-ਘਰ ਜਾ ਕੇ ਉਨਾਂ ਦੀ ਸਿਹਤ ਬਾਰੇ ਜਾਣਕਾਰੀ ਇਕੱਠਾ ਕਰ ਰਹੀਆਂ ਹਨ ਅਤੇ ਇਹ ਮੁਹਿੰਮ ਜਿਲੇ ਵਿੱਚ ਕੋਰੋਨਾ ਵਾਇਰਸ ਦੇ ਪ੍ਰਸਾਰ ਦੀ ਨਿਗਰਾਨੀ ਵਾਸਤੇ ਸ਼ੁਰੂ ਕੀਤੀ ਗਈ ਹੈ।ਹੁਣ ਤਕ 2.75 ਲੱਖ ਤੋਂ ਜਿਆਦਾ ਲੋਕਾਂ ਦੀ ਸਕਰੀਨਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਮੁਹਿੰਮ ਵਿਚ 745 ਆਸ਼ਾ ਵਰਕਰ ਅਤੇ ਸਿਹਤ ਕਾਮੇ ਲਗੇ ਹੋਏ ਹਨ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …