Thursday, December 12, 2024

ਸੇਵਾ ਮੁਕਤੀ ’ਤੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਗੁਰਵੰਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ‘ਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਗੁਰਵੰਤ ਸਿੰਘ

ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਭਾਈ ਗੁਰਵੰਤ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ੍ਰੀ ਸਾਹਿਬ ਨਾਲ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੇ ਭਾਈ ਗੁਰਵੰਤ ਸਿੰਘ ਦੀਆਂ ਧਰਮ ਪ੍ਰਚਾਰ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਪ੍ਰਚਾਰਕਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ।ਦੱਸਣਯੋਗ ਹੈ ਕਿ ਭਾਈ ਗੁਰਵੰਤ ਸਿੰਘ 1998 ਵਿਚ ਧਰਮ ਪ੍ਰਚਾਰ ਕਮੇਟੀ ’ਚ ਪ੍ਰਚਾਰਕ ਭਰਤੀ ਹੋਏ ਸਨ। ਆਪਣੀ ਸੇਵਾ ਦੌਰਾਨ ਉਨ੍ਹਾਂ ਨੇ ਜਲੰਧਰ, ਬਟਾਲਾ, ਰਮਦਾਸ, ਮੋਗਾ, ਬਠਿੰਡਾ, ਮਾਨਸਾ, ਅੰਮ੍ਰਿਤਸਰ, ਤਖ਼ਤੂਪੁਰਾ, ਨਾਗਪੁਰ ਮਹਾਂਰਾਸ਼ਟਰ, ਹਰਿਆਣਾ, ਯੂ.ਪੀ ਆਦਿ ਖੇਤਰਾਂ ਵਿਚ ਧਰਮ ਪ੍ਰਚਾਰ ਕੀਤਾ।
                  ਇਸ ਮੌਕੇ ਪਲਵਿੰਦਰ ਸਿੰਘ ਚਿੱਟਾ, ਕਰਤਾਰ ਸਿੰਘ, ਬਹਾਲ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਜੱਜ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਬੀਬੀ ਅਮਨਦੀਪ ਕੌਰ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਇੰਦਰਜੀਤ ਸਿੰਘ ਵੇਰਕਾ, ਭਾਈ ਮਲਕੀਤ ਸਿੰਘ ਸਖੀਰਾ, ਭਾਈ ਸਤਵੰਤ ਸਿੰਘ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਦਵਿੰਦਰ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਮੌਜੂਦ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …