Thursday, December 12, 2024

ਕਿਸਾਨ ਮਜ਼ਦੂਰ ਵਿਰੋਧੀ 3 ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਰੱਦ ਕਰਨ ਸਬੰਧੀ ਵਿਸ਼ਾਲ ਇਕੱਤਰਤਾ 13 ਜਲਾਈ ਨੂੰ -ਸਰਵਨ ਪੰਧੇਰ

ਜੰਡਿਆਲਾ ਗੁਰੂ, 12 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਅਕਾਲੀ-ਭਾਜਪਾ ਗਠਜੋੜ ਦੀ ਕੇਂਦਰ ਸਰਕਾਰ ਵਲੋਂ ਇਕ ਦੇਸ਼ ਇਕ ਮੰਡੀ ਬਣਾਉਣ ਲਈ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ, ਖੇਤੀ ਸੁਧਾਰਾਂ ਦੇ ਨਾਂ ‘ਤੇ ਜਾਰੀ ਕੀਤੇ ਤਿੰਨੇ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵਲੋਂ ਜਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸਥਿਤ ਦਾਣਾ ਮੰਡੀ ਵਿਖੇ 13 ਜੁਲਾਈ ਦਿਨ ਸੋਮਵਾਰ 11 ਵਜੇ ਤੋਂ ਵਿਸ਼ਾਲ ਇਕੱਠ ਕੀਤਾ ਜਾਵੇਗਾ।
                ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ 21 ਜੁਲਾਈ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਦੇ ਘਿਰਾਓ ਸਮੇਤ, 10 ਹੋਰ ਪਾਰਲੀਮੈਂਟ ਮੈਂਬਰਾਂ ਦੇ ਘਰਾਂ ਦੇ ਘਿਰਾਓ ਕੀਤੇ ਜਾਣਗੇ ਅਤੇ ਬਾਕੀ ਮੰਗ ਪੱਤਰ ਸੌਂਪੇ ਜਾਣਗੇ।ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ ਰਾਹੀਂ ਕੇਂਦਰ ਸਰਕਾਰ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਛਾਪਾ ਮਾਰ ਰਹੀ ਹੈ ਤੇ ਰਾਜਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ । ਇਸ ਨਾਲ ਪੰਜਾਬ ਵਿੱਚ ਬਣੀਆਂ 1873 ਦਾਣਾ ਮੰਡੀਆਂ ‘ਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਹੋ ਜਾਵੇਗਾ ਤੇ ਪੰਜਾਬ ਦੀ ਕਿਸਾਨੀ ਹੋਰ ਕਰਜ਼ਾਈ ਹੋ ਕੇ ਖੇਤੀ ਵਿਚੋਂ ਬਾਹਰ ਹੋ ਜਾਵੇਗੀ ।
          ਉਹਨਾਂ ਕਿਹਾ ਕਿ,ਵਿਸ਼ਵ ਵਿਉਪਾਰ ਸੰਸਥਾਂ ਦੇ ਦਬਾਵ ਹੇਠ, ਨਿਜੀਕਰਨ,ਉਧਾਰੀ ਕਰਨ ਦੀਆਂ ਨੀਤੀਆਂ,ਤਹਿਤ ਹਰ ਇੱਕ ਜੰਤਕ ਅਦਾਰੇ ਨੂੰ, ਕਾਰਪੋਰੇਟ ਜਗਤ ਦੇ ਹਵਾਲੇ ਕਰ ਨ ਲਈ ਮੌਦੀ ਸਰਕਾਰ ਨੇ ਕੌਵਿੰਡ-19 ਦੀ ਆੜ ਹੇਠ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ ਦਿੱਤੇ ਹਨ, ਜਿਵੇਂ ਕੋਇਲਾ ਖ਼ਾਨਾ ਰੇਲਵੇ, ਐਲ ਆਈ,ਸੀ, ਰੱਖਿਆਂ, ਸਕੂਲ , ਹਸਪਤਾਲ ਦੇਸ਼ ਦੀ 7000 ਖੇਤੀ ਮੰਡੀਆਂ ਨੂੰ ਨਿਜੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾਂ ਹੈ, ਇਹਨਾਂ ਖੇਤੀ ਸੁਧਾਰਾ ਨਾਲ ਪੰਜਾਬ ਦੇ ਕਿਸਾਨ ਬੁਰੀ ਤਰ੍ਹਾਂ ਬਰਬਾਦ ਹੋ ਜਾਣਗੇ,।
           ਕੇਂਦਰ ਦੀ ਭਾਈਵਾਲ ਸਰਕਾਰ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਿਤਮ ਦੀ ਗੱਲ ਹੈ ਕਿ ਰਾਜਾ ਨੂੰ, ਵੱਧ ਅਧਿਕਾਰ ਦੇਣ ਦਾ ਮੁਦੱਈ ਅਕਾਲੀ ਦਲ ਸਿਧਾਂਤਾਂ ਦੀ ਬਲੀ ਦੇ ਕੇ ‘ਤੇ ਅੱਜ ਮੋਦੀ ਨਾਲ ਖੜਾ ਹੈ। ਕਿਸਾਨ ਆਗੂਆਂ ਨੇ ਉਕਤ ਤਿੰਨੇ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ, ਪੰਜਾਬ ਦੇ ਲੋਕਾਂ ਨੂੰ ਚਾਰੇ ਕਾਲ਼ੇ ਕਾਨੂੰਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਹਨ।
                   ਇਸ ਮੌਕੇ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਿਲਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਸਕੱਤਰ ਜਰਮਨਜੀਤ ਸਿੰਘ ਬੰਡਾਲਾ, ਮੁਖਬੈਨ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਕਵਲਜੀਤ ਸਿੰਘ, ਅਮਰਦੀਪ ਬਾਗ਼ੀ ਆਦਿ ਹਾਜ਼ਰ ਸਨ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …