Thursday, December 12, 2024

ਧਰਨੇ ਸੰਬੰਧੀ ਸਾਬਕਾ ਚੇਅਰਮੈਨ ਸਕੱਤਰ ਸਿੰਘ ਦੇਵੀਦਾਸਪੁਰਾ ‘ਤੇ ਕੇਸ ਦਰਜ਼

ਜੰਡਿਆਲਾ ਗੁਰੂ, 12 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਹਲਕਾ ਜੰਡਿਆਲਾ ਗੁਰੂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕਾ ਵਿਧਾਇਕ ਜਥੇ ਮਲਕੀਅਤ ਸਿੰਘ ਏ.ਆਰ ਦੀ ਅਗਵਾਈ ਹੇਠ ਕੀਤੇ ਗਏ ਰੋਸ ਮੁਜ਼ਾਹਰਿਆਂ ਕਾਰਨ ਵਿਧਾਇਕ ਸਮੇਤ ਉਨਾਂ ਦੇ ਸਾਥੀਆਂ ‘ਤੇ ਪੁਲਿਸ ਕਾਰਵਾਈ ਕੀਤੀ ਗਈ ਸੀ।ਬੀਤੀ ਸ਼ਾਮ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵਲੋਂ ਸਾਬਕਾ ਚੇਅਰਮੈਨ ਜਥੇਦਾਰ ਸਕੱਤਰ ਸਿੰਘ ਦੇਵੀਦਾਸਪੁਰਾ ਤੇ ਉਨਾਂ ਦੇ ਸਾਥੀਆਂ ਉਪਰ ਵੀ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ਼ ਕਰ ਦਿੱਤਾ ਗਿਆ ਹੈ।ਜਥੇ ਸਕੱਤਰ ਸਿੰਘ ਦੇਵੀਦਾਸਪੁਰਾ ਦੇ ਨਾਲ ਇਸ ਮਾਮਲੇ ਵਿੱਚ ਮਨਜਿੰਦਰ ਸਿੰਘ, ਧਰਮ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਸਵਿੰਦਰ ਸਿੰਘ, ਕਿਰਪਾਲ ਸਿੰਘ, ਸਰਬਜੀਤ ਸਿੰਘ, ਸਾਜਨ ਸਿੰਘ, ਹਰਪ੍ਰੀਤ ਸਿੰਘ ਆਦਿ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
              ਇਸ ਸੰਬੰਧੀ ਸਾਬਕਾ ਚੇਅਰਮੈਨ ਨੇ ਕਿਹਾ ਹੈ ਕਿ 7 ਜੁਲਾਈ ਦੇ ਧਰਨਿਆਂ ਦੀ ਸਫਲਤਾ ਨੂੰ ਵੇਖ ਕੇ ਕਾਂਗਰਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।ਕਾਂਗਰਸ ਦੇ ਝੂਠੇ ਪਰਚਿਆਂ ਤੋਂ ਅਕਾਲੀ ਵਰਕਰ ਡਰਨ ਵਾਲੇ ਨਹੀਂ ਹਨ ਤੇ ਕੈਪਟਨ ਸਰਕਾਰ ਦੀਆਂ ਨਾਦਰਸ਼ਾਹੀ ਨੀਤੀਆਂ ਦਾ ਅਗੇ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ।

Check Also

ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ …