Wednesday, May 27, 2026

ਜਿਲੇ ਵਿੱਚ ਹੁਣ ਤੱਕ ਕਰੋਨਾ ਦੇ 14764 ਲਏ ਗਏ ਸੈਂਪਲ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਐਤਵਾਰ ਦੀ ਸ਼ਾਮ ਤੱਕ ਕਰੋਨਾ ਵਾਇਰਸ ਨਾਲ ਸਬੰਧਤ 6 ਵਿਅਕਤੀ ਕਰੋਨਾ ਦੀ ਇਸ ਭਿਆਨਕ ਬਿਮਾਰੀ ਨੂੰ ਮਾਤ ਦੇ ਕੇ ਆਪੋ-ਆਪਣੇ ਘਰਾਂ ਨੂੰ ਪਰਤੇ ਹਨ।ਜ਼ਿਲੇ ਅੰਦਰ ਕੁੱਲ 14764 ਨਮੂਨਿਆਂ ਦੇ ਸੈਂਪਲ ਲਏ ਗਏ ਹਨ।ਜਿਨਾਂ ਵਿਚੋਂ 333 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਡਿਪਟੀ ਕਮਿਸਨਰ ਬੀ ਸ੍ਰੀਨਿਵਾਸਨ ਨੇ ਇਹ ਜਾਣਕਾਰੀ ਦਿੱਤੀ ਹੈ।
              ਸਿਹਤ ਵਿਭਾਗ ਦੇ ਬੁਲਾਰੇ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ 10 ਰਿਪੋਰਟਾਂ ਪ੍ਰਾਪਤ ਹੋਈਆਂ ਹਨ।ਜਿਨਾਂ ਵਿਚੋਂ 8 ਵਿਅਕਤੀ ਬਠਿੰਡਾ ਕੈਂਟ ਨਾਲ ਸਬੰਧਤ ਹਨ ਜਦਕਿ 2 ਵਿਅਕਤੀ ਇਥੋਂ ਦੇ ਸ਼ਹਿਰੀ ਸ਼ਹਿਰੀ ਖੇਤਰ ਨਾਲ ਸਬੰਧਤ ਹਨ।
                 ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਾਉਣਾ ਯਕੀਨੀ ਬਣਾਉਣ, ਵਾਰ-ਵਾਰ ਹੱਥ ਧੋਣ ਅਤੇ ਲਗਭਗ 2-2 ਗਜ਼ ਦੀ ਆਪਸੀ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਮਹਾਂਮਾਰੀ ਨੂੰ ਮਾਤ ਪਾਈ ਜਾ ਸਕੇ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …