Wednesday, May 27, 2026

ਜਿਲ੍ਹਾ ਲੁਧਿਆਣਾ ‘ਚ ਚੱਲ ਰਿਹੈ 599 ਮਰੀਜ਼ਾਂ ਦਾ ਇਲਾਜ਼

ਪਿਛਲੇ 24 ਘੰਟਿਆਂ ਦੌਰਾਨ 31 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦਾ ਸਮੇਂ ਵੀ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 599 ਮਰੀਜ਼ਾਂ ਦਾ ਇਲਾਜ਼ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ 31 ਨਵੇਂ ਮਾਮਲੇ ਸਾਹਮਣੇ ਆਏ ਹਨ।ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
               ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 43313 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 42037 ਦੀ ਰਿਪੋਰਟ ਪ੍ਰਾਪਤ ਹੋਈ ਹੈ।40454 ਨਤੀਜੇ ਨੈਗੇਟਿਵ ਆਏ ਹਨ, ਜਦਕਿ 1278 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 1331 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 252 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਬਦਕਿਸਮਤੀ ਨਾਲ 32 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 28 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
                ਉਨ੍ਹਾਂ ਕਿਹਾ ਕਿ ਹੁਣ ਤੱਕ 16202 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2511 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 266 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਸੇ ਤਰ੍ਹਾਂ ਅੱਜ ਵੀ 939 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
                 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ। ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …