Thursday, September 24, 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਸੀ ਘਿਉ ਦੀ ਖਰੀਦ ਪੰਜਾਬ ਤੋਂ ਕਰੇ – ਕੈਪਟਨ

ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਫੇਸ ਬੁੱਕ ਲਾਈਵ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ

File Photo

ਕਮੇਟੀ ਵਲੋਂ ਲੰਗਰ ਅਤੇ ਪ੍ਰਸ਼ਾਦ ਲਈ ਦੇਸੀ ਘਿਉ ਮਹਾਰਾਸ਼ਟਰ ਤੋਂ ਖਰੀਦਣ ਲਈ ਕੀਤੇ ਗਏ ਸੌਦੇ ਨੂੰ ਗਲਤ ਕਰਾਰ ਦਿੰਦੇ ਪ੍ਰਧਾਨ ਸ੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਇਸ ਸਮਝੌਤੇ ‘ਤੇ ਗੌਰ ਕਰਨ ਅਤੇ ਸਾਰੀ ਖਰੀਦ ਪੰਜਾਬ ਦੇ ਸਹਿਕਾਰਤਾ ਅਦਾਰਾ ਮਿਲਕਫੈਡ ਤੋਂ ਕਰਨ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਲਾਭ ਮਿਲ ਸਕੇ।ਉਨਾਂ ਕਿਹਾ ਕਿ ਪੰਜਾਬ ਵਰਗਾ ਸ਼ੁੱਧ ਦੇਸੀ ਘਿਉ ਹੋਰ ਕਿਧਰੇ ਨਹੀਂ ਮਿਲ ਸਕਦਾ, ਸੋ ਲੰਗਰ ਅਤੇ ਪ੍ਰਸ਼ਾਦ ਦੀ ਪਵਿੱਤਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਖਰੀਦ ਪੰਜਾਬ ਤੋਂ ਕੀਤੀ ਜਾਵੇ।ਉਨਾਂ ਕਿਹਾ ਕਿ ਇਸ ਖਰੀਦ ਨਾਲ ਪੰਜਾਬ ਦੇ ਕਿਸਾਨਾਂ ਨੂੰ ਸਹਾਇਕ ਧੰਦੇ ਡੇਅਰੀ ਦਾ ਮੁਨਾਫਾ ਵਧੇਗਾ

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …