Saturday, April 4, 2026

ਪਿਛਲੇ 24 ਘੰਟਿਆਂ ਦੌਰਾਨ 93 ਨਵੇਂ ਪਾਜ਼ਟਿਵ ਮਾਮਲੇ ਆਏ ਸਾਹਮਣੇ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ

ਲੁਧਿਆਣਾ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ 93 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਨ੍ਹਾਂ ਵਿਚੋਂ 80 ਮਾਮਲੇ ਜ਼ਿਲ੍ਹਾ ਲੁਧਿਆਣਾ ਅਤੇ 13 ਮਾਮਲੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ।ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
                ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਕੱਲ 43954 ਨਮੂਨੇ ਲਏ ਗਏ ਹਨ. ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ 1411 ਮਾਮਲੇ ਪਾਜ਼ਟਿਵ ਪਾਏ ਗਏ ਹਨ, ਜਦਕਿ 265 ਮਰੀਜ਼ ਹੋਰ ਜ਼ਿਲ੍ਹਿਆਂ ਨਾਲ ਸੰਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 32 ਮੌਤਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਤ ਅਤੇ 28 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।ਉਨ੍ਹਾਂ ਕਿਹਾ ਕਿ ਅੱਜ ਵੀ 221 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ।ਇਸੇ ਤਰ੍ਹਾਂ ਅੱਜ ਵੀ 616 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
                   ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ `ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …