ਕਪੂਰਥਲਾ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ ਵਲੋਂ ਅੱਜ
ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਕਪੂਰਥਲਾ ਵਿਖੇ ਆਬਕਾਰੀ ਵਿਭਾਗ ਦੇ ਕਪੂਰਥਲਾ ਰੇਂਜ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਬਕਾਰੀ ਅਤੇ ਕਰ ਵਿਭਾਗ ਨੂੰ ਸੂਬੇ ਵਿੱਚ ਮਾਲੀਆ ਵਧਾਉਣ ਨੂੰ ਯਕੀਨੀ ਬਣਾਉਣ ਲਈ ਵੱਖਰਾ ਕੀਤਾ ਗਿਆ ਹੈ।ਕਪੂਰਥਲਾ ਰੇਂਜ ਵਿੱਚ ਜ਼ਿਲਾ ਕਪੂਰਥਲਾ ਅਤੇ ਜ਼ਿਲਾ ਤਰਨ ਤਾਰਨ ਦਾ ਖੇਤਰ ਆਉਂਦਾ ਹੈ।
ਉਦਘਾਟਨ ਦੌਰਾਨ ਸਹਾਇਕ ਆ ਬਕਾਰੀ ਅਤੇ ਕਰ ਕਮਿਸ਼ਨਰ ਹਰਦੀਪ ਭੰਵਰਾ ਜਿਨਾਂ ਨੇ ਵਿਭਾਗ ਨੂੰ ਵੱਖਰੇ ਕਰਨ ਤੋਂ ਬਾਅਦ ਪਹਿਲੇ ਸਹਾਇਕ ਆਬਕਾਰੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਹੈ ਵਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਦਾ ਸਵਾਗਤ ਕਰਦਿਆਂ ਸਮਾਗਮ ਦੀ ਸ਼ੋਭਾ ਨੂੰ ਵਧਾਉਣ ਲਈ ਧੰਨਵਾਦ ਕੀਤਾ ਗਿਆ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਹਰਦੀਪ ਭੰਵਰਾ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਕਿ ਇਹ ਬਹੁਤ ਹੀ ਤਸੱਲੀ ‘ਤੇ ਮਾਣ ਵਾਲੀ ਗੱਲ ਹੈ ਕਿ ਇਮਾਨਦਾਰ ਤੇ ਅਪਣੀ ਡਿਊਟੀ ਪ੍ਰਤੀ ਸਮਰਪਿਤ ਅਧਿਕਾਰੀ ਵਲੋਂ ਕਪੂਰਥਲਾ ਵਿਚ ਅਹੁਦਾ ਸੰਭਾਲਿਆ ਗਿਆ ਹੈ। ਹਰਦੀਪ ਭੰਵਰਾ ਨੇ ਕਿਹਾ ਕਿ ਕਪੂਰਥਲਾ ਰੇਂਜ ਵਿਖੇ ਗੈਰ ਕਾਨੂੰਨੀ ਸ਼ਰਾਬ ਦੀ ਵਿਕਰੀ ਨੂੰ ਰੋਕਣਾ ਅਤੇ ਮਾਲੀਆ ਵਧਾਉਣਾ ਵਿਭਾਗ ਦੀ ਪਹਿਲੀ ਤਰਜ਼ੀਹ ਹੋਵੇਗੀ।
ਇਸ ਮੌਕੇ ਈ.ਟੀ.ਓ ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਥਾਪਰ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਸਟੀਫਨ ਅਤੇ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media