ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ
ਪਰਮਿੰਦਰ ਸਿੰਘ ਭੰਡਾਲ ਵਧੀਕ ਉਪ ਕਮਿਸ਼ਨਰ ਪੁਲਿਸ ਟਰੈਫਿਕ ਅੰਮਿ੍ਤਸਰ ਵਲੋਂ ਭੰਡਾਰੀ ਪੁੱਲ ਵਿਖੇ ਕੋਵਿਡ 19 ਦੀ ਮਹਾਂਮਾਰੀ ਦੇ ਚੱਲਦਿਆਂ ਮਾਸਕ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਚੰਗੇ ਸ਼ਹਿਰੀ ਹੋਣ ਦੇ ਨਾਤੇ ਉਹਨਾਂ ਨੂੰ ਰੋਕ ਕੇ ਪੌਦੇ ਦਿੱਤੇ।ਕਰੀਬ 300 ਵਾਹਨ ਚਾਲਕਾਂ ਨੂੰ ਪੌਦੇ ਦੇ ਕੇ ਸਨਮਾਨਿਤ ਕੀਤਾ ਗਿਆ।
ਜਿਸ ਵਿੱਚ ਸਵਦੇਸ਼ੀ, ਮਨੀ ਪਲਾਂਟ, ਤੁਲਸੀ, ਕੜੀ ਪੱਤਾ, ਗੁਲਾਬ, ਨਾਰਵੀਆ, ਗਲੋ ਆਦਿ ਕਿਸਮ ਦੇ ਪੌਦੇ ਸਿੱਖ ਸਟੂਡੈਂਟ ਫਡਰੇਸ਼ਨ, ਪ੍ਰਿੰਸ ਸ਼ਰੀਫ ਪੁਰਾ ਐਨ.ਜੀ.ਓ ਦੇ ਸਹਿਯਗ ਨਾਲ ਵੰਡ ਕੇ ਲੋਕਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ ਗਿਆ ਅਤੇ ਮਿਸ਼ਨ ਫਤਿਹ ਤਹਿਤ ਕੋਵਿਡ 19 ਬਿਮਾਰੀ ਦੀ ਰੋਕ ਥਾਮ ਸਬੰਧੀ ਪੈਂਫਲੈਟ ਵੀ ਵੰਡੇ ਗਏ।ਆਮ ਪਬਲਿਕ ਨੂੰ ਸੰਦੇਸ਼ ਵੀ ਦਿੱਤਾ ਗਿਆ ਕਿ ਉਹ ਇਸ ਮਹਾਂਮਾਰੀ ਤੋਂ ਬਚਣ ਲਈ ਜਦੋਂ ਵੀ ਘਰੋਂ ਬਾਹਰ ਨਿਕਲਣ ਤਾਂ ਮਾਸਕ ਜ਼ਰੂਰੀ ਪਹਿਨਣ, ਭੀੜ ਵਾਲੀ ਜਗ੍ਹਾ ਤੋਂ ਇਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣ, ਬਿਨਾਂ ਵਜ੍ਹਾ ਘਰੋਂ ਬਾਹਰ ਨਾ ਨਿਕਲਣ, ਬਾਰ-ਬਾਰ ਸਾਬਣ ਨਾਲ ਹੱਥ ਧੋਣ।
ਇਸ ਮੌਕੇ ਗੁਰਮੀਤ ਸਿੰਘ ਸਹਾਇਕ ਕਮਿਸ਼ਨਰ ਪੁਲਿਸ ਟਰੈਫਿਕ ਅੰਮ੍ਰਿਤਸਰ, ਡੀ. ਜਤਿੰਦਰ ਸਹਾਇਕ ਕਮਿਸ਼ਨਰ ਪੁਲਿਸ ਸਪੈਸ਼ਲ ਅੰਮ੍ਰਿਤਸਰ ਅਤੇ ਚਾਰੇ ਟਰੈਫਿਕ ਜ਼ੋਨ ਇੰਚਾਰਜ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media